ਨਾਬਾਲਿਗ ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਵਿਅਕਤੀ ਬਣਾਉਂਦਾ ਰਿਹਾ ਨਾਜਾਇਜ਼ ਸਬੰਧ

Tuesday, Mar 29, 2022 - 05:02 PM (IST)

ਨਾਬਾਲਿਗ ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਵਿਅਕਤੀ ਬਣਾਉਂਦਾ ਰਿਹਾ ਨਾਜਾਇਜ਼ ਸਬੰਧ

ਫਿਰੋਜ਼ਪੁਰ (ਆਨੰਦ) : ਇਕ ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਨਾਜਾਇਜ਼ ਸਬੰਧ ਬਨਾਉਣ ਦੇ ਦੋਸ਼ ਵਿਚ ਥਾਣਾ ਤਲਵੰਡੀ ਭਾਈ ਦੀ ਪੁਲਸ ਨੇ ਇਕ ਵਿਅਕਤੀ ਸਮੇਤ ਇਕ ਔਰਤ ਖ਼ਿਲਾਫ 363, 366-ਏ, 376 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਨਾਬਾਲਿਗ ਲੜਕੀ ਦੀ ਮਾਂ ਨੇ ਦੱਸਿਆ ਕਿ ਉਸ ਦੀ ਨਾਬਾਲਿਗ ਧੀ (14 ਸਾਲ) ਨੂੰ ਦੋਸ਼ਣ ਪਰਮਜੀਤ ਕੌਰ 25-30 ਦਿਨ ਪਹਿਲਾਂ ਵਰਗਲਾ ਕੇ ਲੈ ਗਈ ਅਤੇ ਵਿਆਹ ਦਾ ਝਾਂਸਾ ਦੇ ਕੇ ਦੋਸ਼ੀ ਰਿੰਕੂ ਪੁੱਤਰ ਕਰਨੈਲ ਦੇ ਹਵਾਲੇ ਕਰ ਦਿੱਤੀ। ਜਿਸ ਨੇ ਉਸ ਦੀ ਲੜਕੀ ਦੀ ਮਰਜ਼ੀ ਦੇ ਬਿਨਾਂ ਉਸ ਨਾਲ ਨਾਜਾਇਜ਼ ਸਬੰਧ ਬਣਾਉਂਦਾ ਰਿਹਾ।

ਲੜਕੀ ਦੀ ਮਾਂ ਨੇ ਦੱਸਿਆ ਕਿ ਮਿਤੀ 28 ਮਾਰਚ 2022 ਨੂੰ ਘਰ ਆ ਕੇ ਸਾਰੀ ਗੱਲ ਉਸ ਨੂੰ ਦੱਸੀ। ਇਸ ਮਾਮਲੇ ਦੀ ਜਾਂਚ ਕਰ ਰਹੇ ਸਬ-ਇੰਸਪੈਕਟਰ ਕਿਰਨਪਾਲ ਕੌਰ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨ ਕਲਮਬੱਧ ਕਰਕੇ ਉਕਤ ਦੋਸ਼ੀਆਂ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ।


author

Gurminder Singh

Content Editor

Related News