ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਕੀਤਾ ਬਲਾਤਕਾਰ, ਮਾਮਲਾ ਦਰਜ

Saturday, Feb 27, 2021 - 04:07 PM (IST)

ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਕੀਤਾ ਬਲਾਤਕਾਰ, ਮਾਮਲਾ ਦਰਜ

ਘੱਗਾ (ਸਨੇਹੀ)- ਨੇੜਲੇ ਇਕ ਪਿੰਡ ਦੇ ਵਿਅਕਤੀ ਵੱਲੋਂ ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਕੁੜੀ ਦੇ ਪਿਤਾ ਨੇ ਘੱਗਾ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੀ ਨਾਬਾਲਗ ਧੀ ਉਮਰ ਕਰੀਬ 15 ਸਾਲ ਬੀਤੀ ਰਾਤ ਲਗਭਗ ਇਕ ਵਜੇ ਤੋਂ ਬਾਅਦ ਘਰ ਨਹੀਂ ਸੀ, ਜਿਸ ਦੀ ਕਾਫੀ ਭਾਲ ਕਰਨ ’ਤੇ ਉਸ ਦਾ ਕੋਈ ਪਤਾ ਨਹੀਂ ਲੱਗ ਸਕਿਆ ਪਰ ਦਿਨ ਵੇਲੇ ਲਗਭਗ ਸਵਾ 12 ਵਜੇ ਦੇ ਕਰੀਬ ਮੇਰੀ ਧੀ ਆਪਣੇ- ਆਪ ਘਰ ਆਈ।

ਉਕਤ ਨੇ ਦੱਸਿਆ ਕਿ ਪੱਪੂ ਰਾਮ ਪੁੱਤਰ ਰੋਸ਼ਨ ਰਾਮ ਉਸ ਨੂੰ ਵਰਗਲਾ ਕੇ ਅਤੇ ਉਸ ਨਾਲ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਰਾਤੀਂ ਅੱਧੀ ਰਾਤ ਤੋਂ ਬਾਅਦ ਉਸ ਨੂੰ ਘਰੋਂ ਭਜਾ ਕੇ ਲੈ ਗਿਆ ਸੀ, ਜਿਸ ਨੇ ਉਸ ਨਾਲ ਬਲਾਤਕਾਰ ਕੀਤਾ ਹੈ। ਇਸ ਸੰਬੰਧੀ ਥਾਣਾ ਘੱਗਾ ਦੇ ਇੰਚਾਰਜ ਸੁਖਦੇਵ ਸਿੰਘ ਨੇ ਦੱਸਿਆ ਕਿ ਪੀੜਤ ਦੇ ਬਿਆਨਾਂ ਦੇ ਆਧਾਰ ’ਤੇ ਕਥਿਤ ਦੋਸ਼ੀ ਪੱਪੂ ਰਾਮ ਖ਼ਿਲਾਫ਼ ਮੁਕੱਦਮਾ ਨੰਬਰ 18, ਮਿਤੀ 26/02/2021, ਭਾਰਤੀ ਦੰਡਾਵਲੀ ਦੀ ਧਾਰਾ 363,366 -ਏ, 376 ਆਈ. ਪੀ. ਸੀ. ਤਹਿਤ ਕੇਸ ਦਰਜ ਕਰਕੇ ਦੋਸ਼ੀ ਦੀ ਭਾਲ ਵਿਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News