ਨਾਬਾਲਗ ਕੁੜੀ ਦੇ ਪੇਟ ਦਰਦ ਹੋਣ ''ਤੇ ਹਸਪਤਾਲ ਲੈ ਗਿਆ ਪਰਿਵਾਰ, ਡਾਕਟਰ ਦਾ ਖੁਲਾਸਾ ਸੁਣ ਉੱਡੇ ਹੋਸ਼

Saturday, Mar 06, 2021 - 06:24 PM (IST)

ਨਾਬਾਲਗ ਕੁੜੀ ਦੇ ਪੇਟ ਦਰਦ ਹੋਣ ''ਤੇ ਹਸਪਤਾਲ ਲੈ ਗਿਆ ਪਰਿਵਾਰ, ਡਾਕਟਰ ਦਾ ਖੁਲਾਸਾ ਸੁਣ ਉੱਡੇ ਹੋਸ਼

ਚੰਡੀਗੜ੍ਹ (ਸੁਸ਼ੀਲ)- ਇਥੋਂ ਦੇ ਇਕ ਇਲਾਕੇ ਵਿਚ ਰਹਿਣ ਵਾਲੀ ਇਕ ਨਾਬਾਲਗ ਕੁੜੀ ਨਾਲ ਬਲਾਤਕਾਰ ਕਰਨ ਵਾਲੇ ਕਿਰਾਏਦਾਰ ਨੌਜਵਾਨ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਪੀੜਤ ਕੁੜੀ ਦੇ ਪੇਟ ਵਿਚ ਦਰਦ ਹੋਇਆ ਜਦੋਂ ਪਰਿਵਾਰ ਉਸ ਨੂੰ ਹਸਪਤਾਲ ਲੈ ਕੇ ਗਿਆ ਤਾਂ ਪਤਾ ਲੱਗਾ ਕਿ ਕੁੜੀ ਪੰਜ ਮਹੀਨੇ ਦੀ ਗਰਭਵਤੀ ਹੈ। ਪੀੜਤਾ ਦੀ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ 19 ਸਾਲਾ ਸੁਮਨ ਦੇ ਤੌਰ ’ਤੇ ਹੋਈ ਹੈ। ਅਦਾਲਤ ਨੇ ਉਸ ਨੂੰ ਕਾਨੂੰਨੀ ਹਿਰਾਸਤ ਵਿਚ ਭੇਜ ਦਿੱਤਾ।

ਇਹ ਵੀ ਪੜ੍ਹੋ : ਖਮਾਣੋਂ ਦੇ ਹਰਜਿੰਦਰ ਸਿੰਘ ਦੀ ਕੈਨੇਡਾ 'ਚ ਮੌਤ

ਸੁਮਨ ਇੰਡਸਟ੍ਰੀਅਲ ਏਰੀਆ ਵਿਚ ਕਿਰਾਏ ’ਤੇ ਮਕਾਨ ਵਿਚ ਰਹਿੰਦਾ ਸੀ। ਸ਼ੁੱਕਰਵਾਰ ਸਵੇਰੇ ਮਕਾਨ ਮਾਲਕ ਦੀ ਬੇਟੀ ਦੇ ਪੇਟ ਵਿਚ ਦਰਦ ਹੋਣ ਤੋਂ ਬਾਅਦ ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਡਾਕਟਰ ਨੇ ਚੈੱਕਅਪ ਤੋਂ ਬਾਅਦ ਦੱਸਿਆ ਕਿ ਕੁੜੀ ਪੰਜ ਮਹੀਨੇ ਦੀ ਗਰਭਵਤੀ ਹੈ, ਜਿਸ ਦੀ ਸੂਚਨਾ ਮਿਲਦੇ ਹੀ ਸਬੰਧਤ ਥਾਣਾ ਪੁਲਸ ਵੀ ਪਹੁੰਚ ਗਈ। ਇੰਡਸਟ੍ਰੀਅਲ ਏਰੀਆ ਥਾਣਾ ਪੁਲਸ ਨੇ ਮਾਮਲਾ ਦਰਜ ਕੀਤਾ। ਇਸ ਤੋਂ ਬਾਅਦ ਪੁਲਸ ਨੇ ਕੁੜੀ ਦੇ ਬਿਆਨ ਨੂੰ ਆਧਾਰ ’ਤੇ ਬਣਾ ਕੇ ਮੁਲਜ਼ਮ ਕਿਰਾਏਦਾਰ ਸੁਮਨ ਨੂੰ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ : ਭਿਆਨਕ ਅੰਜਾਮ ਤਕ ਪਹੁੰਚੇ ਪ੍ਰੇਮ ਸੰਬੰਧ, ਪਹਿਲੀ ਪ੍ਰੇਮਿਕਾ ਲਈ ਦੂਜੀ ਨੂੰ ਦਿੱਤੀ ਦਰਦਨਾਕ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News