ਅੰਮ੍ਰਿਤਸਰ ’ਚ ਇਨਸਾਨੀਅਤ ਸ਼ਰਮਸਾਰ, ਦਰਗਾਹ ਦੇ ਬਾਬੇ ਨੇ ਨਾਬਾਲਗ ਕੁੜੀ ਨਾਲ ਟੱਪੀਆਂ ਹੱਦਾਂ

Sunday, Mar 28, 2021 - 12:49 PM (IST)

ਅੰਮ੍ਰਿਤਸਰ ’ਚ ਇਨਸਾਨੀਅਤ ਸ਼ਰਮਸਾਰ, ਦਰਗਾਹ ਦੇ ਬਾਬੇ ਨੇ ਨਾਬਾਲਗ ਕੁੜੀ ਨਾਲ ਟੱਪੀਆਂ ਹੱਦਾਂ

ਅੰਮ੍ਰਿਤਸਰ (ਅਰੁਣ) : ਅੰਮ੍ਰਿਤਸਰ ਦੀ ਇਕ ਦਰਗਾਹ ’ਤੇ ਸੇਵਾ ਕਰਨ ਵਾਲੇ 40 ਸਾਲਾ ਬਾਬੇ ਵੱਲੋਂ ਇਕ 14 ਸਾਲਾ ਕੁੜੀ ਨੂੰ ਗੁੰਮਰਾਹ ਕਰ ਕੇ ਜਬਰ-ਜ਼ਿਨਾਹ ਕਰਨ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਦੀ ਪੁਲਸ ਨੇ ਪੀੜਤ ਕੁੜੀ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਨੂੰ ਕੀਤੀ ਸ਼ਿਕਾਇਤ ’ਤੇ ਪੀੜਤਾ ਨੇ ਦੱਸਿਆ ਕਿ ਉਹ ਇਕ ਗਰੀਬ ਪਰਿਵਾਰ ਨਾਲ ਸਬੰਧ ਰੱਖਦੀ ਹੈ। ਇਕ ਦਰਗਾਹ ’ਤੇ ਸੇਵਾ ਕਰਨ ਵਾਲੇ ਉਕਤ ਬਾਬੇ ਨੇ ਜੋ ਉਸ ਨੂੰ ਚੰਗੀ ਪੜ੍ਹਾਈ ਕਰਵਾਉਣ ਦਾ ਲਾਲਚ ਦੇ ਕੇ ਮਹਿਤਾ ਰੋਡ ਸਥਿਤ ਰਸੂਲਪੁਰ ਨੇੜੇ ਲੈ ਗਿਆ, ਜਿੱਥੇ ਉਸ ਨੂੰ ਡਰਾ ਧਮਕਾ ਕੇ 2 ਦਿਨ ਉਸ ਨਾਲ ਜਬਰ-ਜ਼ਿਨਾਹ ਕੀਤਾ ਅਤੇ ਉਸਦੇ ਪਰਿਵਾਰ ਨੂੰ ਮਾਰ ਦੇਣ ਦੀਆਂ ਧਮਕੀਆਂ ਦਿੰਦਾ ਰਿਹਾ।

ਇਹ ਵੀ ਪੜ੍ਹੋ : ਅਚਾਨਕ ਉੱਜੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਖੇਤਾਂ ’ਚ ਗਏ ਨੌਜਵਾਨ ਨੂੰ ਮੌਤ ਨੇ ਇੰਝ ਪਾਇਆ ਘੇਰਾ

ਥਾਣਾ ਸਦਰ ਮੁਖੀ ਇੰਸਪੈਕਟਰ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਮੁਹਮੰਦ ਨੂੰ ਗ੍ਰਿਫ਼ਤਾਰ ਕਰ ਕੇ ਉਸ ਨੂੰ ਪੁਲਸ ਰਿਮਾਂਡ ’ਤੇ ਲਿਆ ਗਿਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਸ ਮੁਤਾਬਕ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ : ...ਜਦੋਂ ਚੁੱਪ-ਚੁਪੀਤੇ ਚੱਲ ਰਹੇ ਵਿਆਹ ’ਚ ਪਹੁੰਚੀ ਕੁੜੀ ਨੇ ਪਾਇਆ ਭੜਥੂ, ਸ਼ਗਨ ਛੱਡ ਸਿੱਧੀ ਥਾਣੇ ਪੁੱਜੀ ਬਾਰਾਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News