ਪੰਜਾਬ ’ਚ ਸ਼ਰਮਨਾਕ ਘਟਨਾ, 14 ਸਾਲਾ ਕੁੜੀ ਨਾਲ ਜਬਰ-ਜ਼ਿਨਾਹ ਤੋਂ ਬਾਅਦ ਜੋ ਕੀਤਾ ਸੁਣ ਉੱਡਣਗੇ ਹੋਸ਼

Friday, Nov 24, 2023 - 11:43 AM (IST)

ਪੰਜਾਬ ’ਚ ਸ਼ਰਮਨਾਕ ਘਟਨਾ, 14 ਸਾਲਾ ਕੁੜੀ ਨਾਲ ਜਬਰ-ਜ਼ਿਨਾਹ ਤੋਂ ਬਾਅਦ ਜੋ ਕੀਤਾ ਸੁਣ ਉੱਡਣਗੇ ਹੋਸ਼

ਨਿਹਾਲ ਸਿੰਘ ਵਾਲਾ (ਬਾਵਾ) : 14 ਸਾਲਾ ਲੜਕੀ ਨਾਲ ਇਕ ਨੌਜਵਾਨ ਵਲੋਂ ਜਬਰ-ਜ਼ਿਨਾਹ ਕੀਤੇ ਜਾਣ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਇਥੇ ਬਸ ਨਹੀਂ ਜਬਰਜ਼ਿਨਾਹ ਤੋਂ ਬਾਅਦ ਕਥਿਤ ਦੋਸ਼ੀ ਵੱਲੋਂ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਇਲਾਜ ਲਈ ਇਕ ਪ੍ਰਾਈਵੇਟ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਪੁਲਸ ਸੂਤਰਾਂ ਅਨੁਸਾਰ ਇਕ 14 ਸਾਲਾ ਨਾਬਾਲਿਗ ਲੜਕੀ ਨੇ ਪੁਲਸ ਨੂੰ ਦਿੱਤੇ ਬਿਆਨ ਵਿਚ ਦੱਸਿਆ ਕਿ ਹਰਮਨ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਨਿਹਾਲ ਸਿੰਘ ਵਾਲਾ ਨੇ ਉਸ ਨੂੰ ਡਰਾ ਧਮਕਾ ਕੇ ਖੇਤ ’ਚ ਮੋਟਰ ’ਤੇ ਲਿਜਾ ਕੇ ਉਸ ਨਾਲ ਉਸ ਦੀ ਮਰਜ਼ੀ ਦੇ ਖ਼ਿਲਾਫ ਜਬਰ-ਜ਼ਿਨਾਹ ਕੀਤਾ।

ਇਹ ਵੀ ਪੜ੍ਹੋ : ਵਿਆਹ ਦੀ ਸ਼ਾਪਿੰਗ ਦੌਰਾਨ ਲਾਪਤਾ ਹੋਏ ਤਿੰਨ ਭਰਾਵਾਂ ਦੇ ਮਾਮਲੇ ’ਚ ਨਵਾਂ ਮੋੜ, ਘਰ ’ਚ ਮਚ ਗਿਆ ਕੋਹਰਾਮ

ਪੁਲਸ ਨੇ ਲੜਕੀ ਦੇ ਬਿਆਨਾਂ ’ਤੇ ਹਰਮਨ ਸਿੰਘ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਲੜਕੀ ਦਾ ਸਿਵਲ ਹਸਪਤਾਲ ਮੋਗਾ ਵਿਖੇ ਡਾਕਟਰੀ ਮੁਆਇਨਾ ਕਰਵਾਇਆ। ਦੂਜੇ ਪਾਸੇ ਕਥਿਤ ਦੋਸ਼ੀ ਨੇ ਵੀ ਜ਼ਹਿਰੀਲੀ ਦਵਾਈ ਨਿਗਲ ਲਈ ਜਿਸ ਤੋਂ ਬਾਅਦ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਉਸ ਨੂੰ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ : 20 ਦਿਨ ਦੇ ਬੱਚੇ ਦੇ ਪਿਓ ਦਾ ਕਰ ਦਿੱਤਾ ਕਤਲ, ਹਫ਼ਤੇ ਮਗਰੋਂ ਪਰਿਵਾਰ ਨੇ ਖੁਦ ਹੀ ਲੱਭੀ ਲਾਸ਼

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News