ਨਾਬਾਲਿਗਾ ਨਾਲ ਨੌਜਵਾਨ ਨੇ ਕੀਤਾ ਜਬਰ-ਜ਼ਨਾਹ
Saturday, Jun 21, 2025 - 03:52 PM (IST)

ਸਮਾਣਾ (ਅਸ਼ੋਕ) : ਨਾਬਾਲਿਗ ਪ੍ਰਵਾਸੀ ਲੜਕੀ ਨਾਲ ਉਸ ਦੇ ਰਿਸ਼ਤੇਦਾਰ ਨੌਜਵਾਨ ਵੱਲੋਂ ਜ਼ਬਰਦਸਤੀ ਸਰੀਰਕ ਸਬੰਧ ਬਣਾਉਣ ਅਤੇ ਕਿਸੇ ਨੂੰ ਦੱਸਣ ’ਤੇ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਸਦਰ ਪੁਲਸ ਨੇ ਲਵਲੇਸ਼ ਪੁੱਤਰ ਸੇਵਤਾਰ ਨਿਵਾਸੀ ਪਿੰਡ ਊਰਣ (ਉਤਰ ਪ੍ਰਦੇਸ਼), ਹਾਲ ਆਬਾਦ ਅਰਾਈ ਮਾਜਰਾ ਖਿਲਾਫ ਪਾਕਸੋ ਐਕਟ ਅਤੇ ਭਾਰਤੀ ਦੰਡ ਸੰਹਿਤਾ ਦੀਆਂ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।
ਮਾਮਲੇ ਦੀ ਜਾਂਚ ਕਰ ਰਹੇ ਗੁਰਦੇਵ ਸਿੰਘ ਨੇ ਦੱਸਿਆ ਕਿ ਪੀੜਤਾ ਦੀ ਮਾਂ ਵੱਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ 2 ਮਹੀਨੇ ਪਹਿਲਾਂ ਉਹ ਆਪਣੇ ਪਿੰਡ ਉਤਰ ਪ੍ਰਦੇਸ਼ ਗਈ ਹੋਈ ਸੀ। ਘਰ ਵਾਪਸ ਆਉਣ ’ਤੇ ਉਸ ਦੀ 15 ਸਾਲਾ ਧੀ ਨੇ ਦੱਸਿਆ ਕਿ ਜਦੋਂ ਉਸ ਦਾ ਪਿਤਾ ਵੀ ਉਤਰ ਪ੍ਰਦੇਸ਼ ਗਿਆ ਹੋਇਆ ਸੀ ਤਾਂ ਮੁਲਜ਼ਮ ਨੇ ਜ਼ਬਰਦਸਤੀ ਉਸ ਨਾਲ ਸਰੀਰਕ ਸਬੰਧ ਬਣਾਏ। ਇਨ੍ਹਾਂ ਦਿਨਾਂ ਦੌਰਾਨ ਮੁਲਜ਼ਮ ਉਸ ਨੂੰ ਧਮਕੀਆਂ ਦੇ ਕੇ ਜਬਰ-ਜ਼ਨਾਹ ਕਰਦਾ ਰਿਹਾ। ਅਧਿਕਾਰੀ ਮੁਤਾਬਕ ਪੀੜਤਾ ਦੀ ਸਥਾਨਕ ਹਸਪਤਾਲ ’ਚ ਮੈਡੀਕਲ ਜਾਂਚ ਕਰਵਾਈ ਗਈ ਹੈ ਅਤੇ ਮੈਜਿਸਟਰੇਟ ਸਾਹਮਣੇ ਬਿਆਨ ਵੀ ਦਰਜ ਕਰਵਾਏ ਜਾਣਗੇ। ਮੁਲਜ਼ਮ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।