ਨਾਬਾਲਗ ਲੜਕੀ ਨਾਲ ਟੱਪੀਆਂ ਹੱਦਾਂ, ਪੁਲਸ ਨੇ ਦਰਜ ਕੀਤੀ ਮਾਮਲਾ

Tuesday, Sep 05, 2017 - 02:39 PM (IST)

ਨਾਬਾਲਗ ਲੜਕੀ ਨਾਲ ਟੱਪੀਆਂ ਹੱਦਾਂ, ਪੁਲਸ ਨੇ ਦਰਜ ਕੀਤੀ ਮਾਮਲਾ

ਫਾਜ਼ਿਲਕਾ (ਲੀਲਾਧਰ) : ਥਾਣਾ ਸਿਟੀ ਪੁਲਸ ਫਾਜ਼ਿਲਕਾ ਨੇ ਸਥਾਨਕ ਬਾਜ਼ਾਰ ਫਰਸ਼ ਨੰਬਰ 14 ਵਿਚ ਇਕ ਨਾਬਾਲਗ ਲੜਕੀ ਨਾਲ ਜ਼ਬਰਨ ਸਰੀਰਕ ਸਬੰਧ ਬਣਾਉਣ ਸਬੰਧੀ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨ ਵਿਚ ਨਾਬਾਲਗ ਲੜਕੀ ਨੇ ਦੱਸਿਆ ਕਿ 10 ਦਸੰਬਰ 2016 ਤੋਂ 8 ਮਈ 2017 ਤੱਕ ਵਰੁਣ ਅੰਗੀ ਵਾਸੀ ਗੋਬਿੰਦ ਨਗਰੀ ਅਬੋਹਰ ਨੇ ਉਸਦੇ ਨਾਲ ਜ਼ਬਰਨ ਸਰੀਰਕ ਸਬੰਧ ਬਣਾਏ।
ਪੁਲਸ ਨੇ ਹੁਣ ਜਾਂਚ ਪੜਤਾਲ ਕਰਨ ਤੋਂ ਬਾਅਦ ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।


Related News