ਨਾਬਾਲਿਗ ਕੁੜੀ ਨਾਲ ਜਬਰ-ਜ਼ਿਨਾਹ, ਇਕ ਖ਼ਿਲਾਫ ਮਾਮਲਾ ਦਰਜ
Sunday, Jul 23, 2023 - 05:16 PM (IST)

ਪਟਿਆਲਾ (ਬਲਜਿੰਦਰ) : ਥਾਣਾ ਲਾਹੌਰੀ ਗੇਟ ਦੀ ਪੁਲਸ ਨੇ ਨਾਬਾਲਿਗ ਲੜਕੀ ਨਾਲ ਅਣਪਛਾਤੀ ਥਾਂ ’ਤੇ ਲਿਜਾ ਕੇ ਜਬਰ-ਜ਼ਿਨਾਹ ਕਰਨ ਦੇ ਦੋਸ਼ ’ਚ ਹਰਪ੍ਰੀਤ ਸਿੰਘ ਨਾਂ ਦੇ ਵਿਅਕਤੀ ਖ਼ਿਲਾਫ ਕੇਸ ਦਰਜ ਕੀਤਾ ਹੈ। ਇਸ ਮਾਮਲੇ ’ਚ ਲੜਕੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਦੋਸਤੀ ਹਰਪ੍ਰੀਤ ਸਿੰਘ ਨਾਂ ਦੇ ਲੜਕੇ ਨਾਲ ਹੋ ਗਈ, ਜੋ ਉਸ ਨੂੰ ਕਈ ਵਾਰ ਮੋਟਰਸਾਈਕਲ ’ਤੇ ਬਿਠਾ ਕੇ ਅਣਪਛਾਤੀ ਥਾਂ ’ਤੇ ਲੈ ਗਿਆ।
ਉਸ ਨਾਲ ਜਬਰ-ਜ਼ਿਨਾਹ ਕੀਤਾ ਅਤੇ ਦੱਸਣ ’ਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੰਦਾ ਰਿਹਾ। ਪੁਲਸ ਨੇ ਇਸ ਮਾਮਲੇ ’ਚ ਲੜਕੇ ਖ਼ਿਲਾਫ 376, 50 ਅਤੇ ਪੋਕਸੋ ਐਕਟ ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।