ਨਾਬਾਲਗ ਕੁੜੀ ਨਾਲ ਜਬਰ-ਜ਼ਨਾਹ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

Saturday, Jun 06, 2020 - 06:27 PM (IST)

ਨਾਬਾਲਗ ਕੁੜੀ ਨਾਲ ਜਬਰ-ਜ਼ਨਾਹ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਬੁਢਲਾਡਾ (ਬਾਂਸਲ) : ਸਥਾਨਕ ਸ਼ਹਿਰ ਦੀ ਇਕ ਨਾਬਾਲਗ ਲੜਕੀ ਨੂੰ ਵਰਗਲਾ ਕੇ ਜਬਰ-ਜ਼ਨਾਹ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸਿਟੀ ਪੁਲਸ ਨੇ ਪੀੜਤ ਲੜਕੀ ਦੇ ਬਿਆਨਾਂ 'ਤੇ ਉਪਰੋਕਤ ਨੌਜਵਾਨ ਦੀ ਗ੍ਰਿਫਤ ਵਿਚ ਫਸੀ ਲੜਕੀ ਨੂੰ ਭਵਾਨੀਗੜ੍ਹ ਤੋਂ ਬਰਾਮਦ ਕਰਕੇ ਉਕਤ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ। ਐੱਸ. ਐੱਚ. ਓ ਇੰਸਪੈਕਟਰ ਗੁਰਦੀਪ ਸਿੰਘ ਨੇ ਦੱਸਿਆ ਕਿ ਸ਼ਹਿਰ ਦੇ ਇਕ ਹਿੱਸੇ ਵਿਚ ਆਪਣੇ ਪਰਿਵਾਰ ਨਾਲ ਰਹਿੰਦੀ 10ਵੀਂ ਜਮਾਤ ਪਾਸ ਕਰ ਚੁੱਕੀ ਵਿਦਿਆਰਥਣ ਨੂੰ ਉਸਦੇ ਵਾਰਡ ਦੇ ਨਜ਼ਦੀਕ ਦਾ ਵਿਅਕਤੀ ਨਿੰਦਰ ਸਿੰਘ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਅਤੇ ਲੜਕੀ ਨਾਲ ਜਬਰ-ਜ਼ਨਾਹ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ। 

ਸਬ-ਇੰਸਪੈਕਟਰ ਪਰਵਿੰਦਰ ਕੌਰ ਨੇ ਉਪਰੋਕਤ ਲੜਕੀ ਨੂੰ ਭਵਾਨੀਗੜ੍ਹ ਤੋਂ ਉਕਤ ਨੌਜਵਾਨ ਕੋਲੋਂ ਬਰਾਮਦ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ। ਪੁਲਸ ਨੇ ਵਿਅਕਤੀ ਖਿਲਾਫ ਧਾਰਾ 363, 366, 376, 4 ਪੋਕਸੋ ਐਕਟ ਅਧੀਨ ਮੁਕੱਦਮਾ ਨੰਬਰ 78 ਦਰਜ ਕਰਕੇ ਨਾਬਾਲਗ ਕੁੜੀ ਦਾ ਸਰਕਾਰੀ ਹਸਪਤਾਲ ਬੁਢਲਾਡਾ ਵਿਖੇ ਮੈਡੀਕਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਅਤੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਹੋਰ ਵਿਅਕਤੀਆਂ ਦੀ ਸ਼ਮੂਲੀਅਤ ਸੰਬੰਧੀ ਪੜਤਾਲ ਜਾਰੀ ਹੈ।


author

Gurminder Singh

Content Editor

Related News