ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰਕੇ ਕੀਤੀ ਗਰਭਵਤੀ, ਪਿਤਾ ਖੁਦ ਥਾਣੇ ਲੈ ਕੇ ਆਇਆ ਮੁਲਜ਼ਮ ਪੁੱਤ

Saturday, May 29, 2021 - 04:36 PM (IST)

ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰਕੇ ਕੀਤੀ ਗਰਭਵਤੀ, ਪਿਤਾ ਖੁਦ ਥਾਣੇ ਲੈ ਕੇ ਆਇਆ ਮੁਲਜ਼ਮ ਪੁੱਤ

ਕਾਠਗੜ੍ਹ (ਰਾਜੇਸ਼ ਸ਼ਰਮਾ) : ਇਕ ਨਾਬਾਲਗ ਕੁੜੀ ਨਾਲ ਸਰੀਰਕ ਸਬੰਧ ਬਣਾ ਕੇ ਉਸ ਨੂੰ ਗਰਭਵਤੀ ਕਰਨ ਵਾਲੀ ਸ਼ਰਮਨਾਕ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਆਹੁਤਾ ਫ਼ਰਾਰ ਮੁਲਜ਼ਮ ਨੂੰ ਉਸ ਦੇ ਪਿਤਾ ਵੱਲੋਂ ਪੁਲਸ ਹਵਾਲੇ ਕਰ ਦਿੱਤਾ ਗਿਆ ਹੈ ਜਿਸ ਨੂੰ ਪੁਲਸ ਨੇ ਮਾਣਯੋਗ ਜੱਜ ਸਾਹਿਬ ਬਲਾਚੌਰ ਦੀ ਅਦਾਲਤ ਵਿਚ ਪੇਸ਼ ਕਰਕੇ ਤਿੰਨ ਦਿਨ ਦਾ ਰਿਮਾਂਡ ਲਿਆ ਹੈ ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਕਾਠਗੜ੍ਹ ਦੇ ਐੱਸ. ਐੱਚ. ਓ. ਭਰਤ ਮਸੀਹ ਲੱਧੜ ਨੇ ਦੱਸਿਆ ਕਿ ਇਥੋਂ ਦੇ ਇਕ ਪਿੰਡ ਦੇ ਖੇਤਾਂ ਵਿਚ ਰਹਿ ਰਹੇ ਇਕ ਪ੍ਰਵਾਸੀ ਪਰਿਵਾਰ ਦੀ ਨਾਬਾਲਗ ਕੁੜੀ ਨੂੰ ਝਾਂਸੇ ਵਿਚ ਲੈ ਕੇ ਉਸ ਨਾਲ ਸਰੀਰਕ ਸਬੰਧ ਬਣਾ ਕੇ ਗਰਭਵਤੀ ਕਰਨ ਦੇ ਦੋਸ਼ ਵਿਚ ਪਿੰਡ ਦਾ ਇਕ ਸ਼ਾਦੀਸ਼ੁਦਾ ਨੌਜਵਾਨ ਜਗਦੀਸ਼ ਰਾਮ ਉਰਫ ਬਿੰਦੀ ਪੁੱਤਰ ਗੁਰਮੀਤ ਰਾਮ ਬੀਤੇ ਕਈ ਦਿਨਾਂ ਤੋਂ ਫਰਾਰ ਸੀ ਜਿਸ ਨੂੰ ਫੜਨ ਲਈ ਪੁਲਸ ਵਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ ਪਰ ਬੀਤੀ ਕੱਲ੍ਹ ਮੁਜਰਮ ਦਾ ਪਿਤਾ ਉਸ ਨੂੰ ਥਾਣਾ ਕਾਠਗੜ੍ਹ ਆ ਕੇ ਪੁਲਸ ਹਵਾਲੇ ਕਰ ਗਿਆ ਹੈ। ਪੁਲਸ ਵੱਲੋਂ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲਸ ਰਿਮਾਂਡ ਲਿਆ ਗਿਆ ਹੈ ।


author

Gurminder Singh

Content Editor

Related News