ਨਾਬਾਲਗ ਕੁੜੀ ਨੂੰ ਮੋਟਰਸਾਈਕਲ ’ਤੇ ਭਜਾ ਕੇ ਲੈ ਗਿਆ ਮੁੰਡਾ, ਪਰਿਵਾਰ ਦੇ ਪਿੱਛਾ ਕਰਨ ’ਤੇ ਦਿੱਤਾ ਧੱਕਾ, ਮੌਤ
Friday, Jul 08, 2022 - 05:43 PM (IST)

ਮੋਗਾ (ਆਜ਼ਾਦ) : ਇਕ ਨੌਜਵਾਨ ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ, ਇਸ ਦੌਰਾਨ ਜਦੋਂ ਕੁੜੀ ਦੇ ਪਰਿਵਾਰ ਨੇ ਉਨ੍ਹਾਂ ਦਾ ਪਿੱਛਾ ਕੀਤਾ ਤਾਂ ਮੁੰਡੇ ਨੇ ਚੱਲਦੇ ਮੋਟਰਸਾਈਕਲ ਤੋਂ ਧੱਕਾ ਦੇ ਦਿੱਤਾ, ਜਿਸ ਵਿਚ ਕੁੜੀ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਕੁੜੀ ਦੇ ਪਿਤਾ ਨੇ ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਕਿਹਾ ਕਿ ਮੁਲਜ਼ਮ ਗੁਰਮੇਜ ਸਿੰਘ ਉਸਦੀ 17 ਸਾਲਾ ਨਾਬਾਲਗ ਧੀ ਨੂੰ ਵਿਆਹ ਦਾ ਝਾਂਸਾ ਦੇ ਕੇ ਘਰੋਂ ਵਰਗਲਾ ਕੇ ਲੈ ਗਿਆ।
ਉਕਤ ਨੇ ਦੱਸਿਆ ਕਿ ਇਸ ਦਾ ਪਤਾ ਜਦੋਂ ਸਾਨੂੰ ਲੱਗਾ ਤਾਂ ਮੈਂ ਅਤੇ ਕਾਲਾ ਸਿੰਘ ਨੇ ਉਸਦੇ ਮੋਟਰਸਾਈਕਲ ਦਾ ਪਿੱਛਾ ਕੀਤਾ ਤਾਂ ਦੋਸ਼ੀ ਸਾਡੀ ਲੜਕੀ ਨੂੰ ਰਾਹ ’ਚ ਹੀ ਧੱਕਾ ਮਾਰ ਕੇ ਸੜਕ ’ਤੇ ਸੁੱਟ ਗਿਆ ਅਤੇ ਮੋਟਰਸਾਈਕਲ ਭਜਾ ਕੇ ਲੈ ਗਿਆ। ਇਸ ਦੌਰਾਨ ਮੋਟਰਸਾਈਕਲ ਤੋਂ ਡਿੱਗਣ ਕਾਰਣ ਉਸ ਦੀ ਧੀ ਜ਼ਖਮੀ ਹੋ ਗਈ, ਜਿਸ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਸਦੀ ਮੌਤ ਹੋ ਗਈ। ਇਸ ਸਬੰਧ ਵਿਚ ਕਥਿਤ ਦੋਸ਼ੀ ਗੁਰਮੇਜ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਦੀ ਗ੍ਰਿਫਤਾਰੀ ਅਜੇ ਬਾਕੀ ਹੈ।