ਨਾਬਾਲਗਾ ਨਾਲ ਸਰੀਰਕ ਸਬੰਧ ਬਣਾਉਣ ਦੀ ਕੋਸ਼ਿਸ਼, ਨੌਜਵਾਨ ਗ੍ਰਿਫ਼ਤਾਰ

11/29/2020 4:45:56 PM

ਗੁਰਦਾਸਪੁਰ (ਹਰਮਨ) : ਸਿਟੀ ਥਾਣਾ ਦੀ ਪੁਲਸ ਨੇ ਇਕ 13 ਸਾਲਾ ਦੀ ਨਾਬਾਲਗ ਕੁੜੀ ਨਾਲ ਜ਼ਬਰਨ ਸਰੀਰਕ ਸਬੰਧ ਬਣਾਉਣ ਦੀ ਕੋਸ਼ਿਸ਼ ਕਰਨ ਦੇ ਦੋਸ਼ਾਂ ਹੇਠ ਇਕ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਗੁਰਦਾਸਪੁਰ ਨਾਲ ਸਬੰਧਿਤ ਉਕਤ ਕੁੜੀ ਦੇ ਪਿਤਾ ਨੇ ਕਿਹਾ ਕਿ ਉਸ ਦੀ ਧੀ ਦੀ ਉਮਰ ਕਰੀਬ 13 ਸਾਲ ਹੈ ਅਤੇ ਉਹ ਆਪਣੇ ਕੰਮ ਤੋਂ ਜਦੋਂ 4 ਵਜੇ ਦੇ ਕਰੀਬ ਘਰ ਆਇਆ ਤਾਂ ਅਸੀਸ ਨਾਂ ਦਾ ਵਿਅਕਤੀ ਉਸ ਦੀ ਕੁੜੀ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਸੀ।

ਉਕਤ ਨੇ ਦੱਸਿਆ ਕਿ ਇਸ ਦੌਰਾਨ ਉਸ ਨੇ ਮੁਲਜ਼ਮ ਨੂੰ ਕਾਬੂ ਕਰਕੇ ਪੁਲਸ ਨੇ ਹਵਾਲੇ ਕਰ ਦਿੱਤਾ। ਉਧਰ ਪੁਲਸ ਨੇ ਦੋਸ਼ੀ ਖ਼ਿਲਾਫ਼ ਸਬੰਧਿਤ ਧਾਰਾਵਾਂ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Gurminder Singh

This news is Content Editor Gurminder Singh