ਸ਼ਰਮਨਾਕ ! ਰਾਤ ਦੋ ਵਜੇ ਘਰ ’ਚ ਦਾਖਲ ਹੋਇਆ ਮੁੰਡਾ, ਸੁੱਤੀ ਪਈ ਨਾਬਾਲਗ ਕੁੜੀ ਨਾਲ ਕੀਤੀ ਛੇੜ-ਛਾੜ

Tuesday, Jan 25, 2022 - 02:09 PM (IST)

ਸ਼ਰਮਨਾਕ ! ਰਾਤ ਦੋ ਵਜੇ ਘਰ ’ਚ ਦਾਖਲ ਹੋਇਆ ਮੁੰਡਾ, ਸੁੱਤੀ ਪਈ ਨਾਬਾਲਗ ਕੁੜੀ ਨਾਲ ਕੀਤੀ ਛੇੜ-ਛਾੜ

ਬੱਧਨੀ ਕਲਾਂ, ਚੜਿੱਕ (ਬੱਬੀ): ਲੋਪੋ ਚੌਂਕੀ ਅਧੀਨ ਪੈਂਦੇ ਇਕ ਪਿੰਡ ਵਿਚ ਨਾਬਾਲਗ ਕੁੜੀ ਨਾਲ ਉਸ ਦੇ ਘਰ ’ਚ ਦਾਖਲ ਹੋ ਕੇ ਜ਼ਬਰਦਸਤੀ ਛੇੜ-ਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਤਾ ਲੱਗਾ ਹੈ ਕੇ ਰਾਤ ਦੇ ਦੋ ਵਜੇ ਜਦੋਂ ਸਾਰੇ ਸੁੱਤੇ ਪਏ ਸਨ ਤਾਂ ਦੋਸ਼ੀ ਘਰ ਦੀ ਕੰਧ ਟੱਪ ਕੇ ਅੰਦਰ ਦਾਖਲ ਹੋਇਆ ਅਤੇ ਸੁੱਤੀ ਪਈ ਕੁੜੀ ਨਾਲ ਅਸ਼ਲੀਲ ਹਰਕਤਾਂ ਕਰਨ ਲੱਗ ਪਿਆ, ਘਰ ਦੇ ਪਰਿਵਾਰਕ ਮੈਂਬਰਾਂ ਨੂੰ ਜਦੋਂ ਇਸ ਦਾ ਪਤਾ ਲੱਗਿਆ ਤਾਂ ਦੋਸ਼ੀ ਫਰਾਰ ਹੋ ਗਿਆ।

ਪੀੜਤ ਲੜਕੀ ਦੇ ਪਿਤਾ ਨੇ ਪੁਲਸ ਕੀਤੀ ਸ਼ਿਕਾਇਤ ’ਚ ਦੱਸਿਆ ਹੈ ਕਿ ਰਾਤ ਦੇ 2 ਵਜੇ ਦੇ ਕਰੀਬ ਪਵਨਪ੍ਰੀਤ ਸਿੰਘ ਉਰਫ ਪਵਨਾ ਨਾਮੀ ਨੌਜਵਾਨ ਸਾਡੇ ਘਰ ਦੀ ਕੰਧ ਟੱਪ ਕੇ ਘਰ ਅੰਦਰ ਦਾਖਲ ਹੋ ਗਿਆ ਅਤੇ ਉਸ ਨੇ ਸੁੱਤੀ ਪਈ ਮੇਰੀ ਧੀ ਜਿਸ ਦੀ ਉਮਰ 16 ਸਾਲ ਦੇ ਕਰੀਬ ਹੈ, ਨਾਲ ਜ਼ਬਰਦਸਤੀ ਛੇੜਛਾੜ ਕਰਨੀ ਸ਼ੁਰੂ ਕਰ ਦਿੱਤੀ। ਮੇਰੀ ਲੜਕੀ ਦੀ ਇਸ ਦੌਰਾਨ ਅੱਖ ਖੁੱਲ ਗਈ ਅਤੇ ਉਸ ਨੇ ਰੋਲਾ ਪਾ ਦਿੱਤਾ, ਜਿਸ ’ਤੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ।

ਮਾਮਲੇ ਦੀ ਤਫਤੀਸ਼ ਕਰ ਰਹੀ ਮਹਿਲਾ ਸਬ-ਇੰਸਪੈਕਟਰ ਅਮਨਜੋਤ ਕੌਰ ਨੇ ਕਿਹਾ ਕਿ ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਨਾਬਾਲਗ ਲੜਕੀ ਦੇ ਪਿਤਾ ਵੱਲੋਂ ਦਿੱਤੇ ਗਏ ਬਿਆਨਾਂ ਦੇ ਆਧਾਰ ’ਤੇ ਪਵਨਪ੍ਰੀਤ ਸਿੰਘ ਉਰਫ ਪਵਨਾ ਪੁੱਤਰ ਜਗਤਾਰ ਸਿੰਘ ਵਾਸੀ ਦੋਧਰ ਗਰਬੀ ਖਿਲਾਫ ਥਾਣਾ ਬੱਧਨੀ ਕਲਾਂ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪਵਨਪ੍ਰੀਤ ਸਿੰਘ ਨੂੰ ਕਾਬੂ ਕਰਨ ਲਈ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।


author

Gurminder Singh

Content Editor

Related News