ਮਾਮੇ ਨੇ ਨਾਬਾਲਗ ਭਾਣਜੀ ਨਾਲ ਜ਼ਬਰਦਸਤੀ ਕਰਨ ਦੀ ਕੀਤੀ ਕੋਸ਼ਿਸ਼

Wednesday, May 25, 2022 - 01:40 PM (IST)

ਮਾਮੇ ਨੇ ਨਾਬਾਲਗ ਭਾਣਜੀ ਨਾਲ ਜ਼ਬਰਦਸਤੀ ਕਰਨ ਦੀ ਕੀਤੀ ਕੋਸ਼ਿਸ਼

ਲੁਧਿਆਣਾ (ਜ.ਬ.) : ਇੱਜ਼ਤ ਦੇ ਰਾਖਿਆਂ ਦੀ ਭੂਮਿਕਾ ਨਿਭਾਉਣ ਵਾਲਿਆਂ ਤੋਂ ਵੀ ਹੁਣ ਬਹੂ-ਬੇਟੀਆਂ ਦਾ ਭਰੋਸਾ ਟੁੱਟਦਾ ਜਾ ਰਿਹਾ ਹੈ। ਕੁਝ ਇਸੇ ਤਰ੍ਹਾਂ ਦਾ ਰਿਸ਼ਤਿਆਂ ਨੂੰ ਤਾਰ-ਤਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇਕ ਨਾਬਾਲਗ ਨੇ ਆਪਣੇ ਮਾਮੇ ’ਤੇ ਜ਼ਬਰਦਸਤੀ ਦੀ ਕੋਸ਼ਿਸ਼ ਕਰਨ ਦੇ ਦੋਸ਼ ਲਾਏ ਹਨ, ਜਿਸ ਦੀ ਸ਼ਿਕਾਇਤ ’ਤੇ ਮੁਲਜ਼ਮ ਮਾਮੇ ਖ਼ਿਲਾਫ਼ ਥਾਣਾ ਸ਼ਿਮਲਾਪੁਰੀ ਪੁਲਸ ਨੇ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨਾਬਾਲਗ ਪੀੜਤਾ ਨੇ ਦੱਸਿਆ ਕਿ ਉਹ ਜਦੋਂ ਬਾਥਰੂਮ ’ਚੋਂ ਨਹਾ ਕੇ ਆਈ ਤਾਂ ਮਾਮੇ ਨੇ ਉਸ ਨਾਲ ਛੇੜਛਾੜ ਕਰਨੀ ਸ਼ੁਰੂ ਕਰ ਦਿੱਤੀ ਅਤੇ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ।

ਵਿਰੋਧ ਕੀਤਾ ਤਾਂ ਉਸ ਨੇ ਧਮਕੀਆਂ ਦਿੰਦੇ ਹੋਏ ਉਸ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਕਿਉਂਕਿ ਉਸ ਸਮੇਂ ਉਹ ਘਰ ’ਚ ਇਕੱਲੀ ਸੀ। ਜਦੋਂ ਉਸ ਦੀ ਮਾਂ ਤੇ ਭੈਣ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਮੁਲਜ਼ਮ ਨੇ ਉਨ੍ਹਾਂ ਨਾਲ ਵੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ, ਜਿਸ ਨਾਲ ਉਨ੍ਹਾਂ ਨੂੰ ਗੰਭੀਰ ਸੱਟਾਂ ਲੱਗੀਆਂ। ਪੀੜਤਾ ਨੇ ਦੱਸਿਆ ਕਿ ਮੁਲਜ਼ਮ ਹਰੀ ਸਿੰਘ ਜੋ ਕਿ ਉਨ੍ਹਾਂ ਦੇ ਉੱਪਰ ਵਾਲੇ ਕਮਰੇ ’ਚ ਕਿਰਾਏ ’ਤੇ ਰਹਿੰਦਾ ਸੀ। ਉਨ੍ਹਾਂ ਨੇ ਥਾਣਾ ਸ਼ਿਮਲਾਪੁਰੀ ਅਧੀਨ ਪੈਂਦੇ ਬਸੰਤ ਪਾਰਕ ਪੁਲਸ ਚੌਕੀ ਨੂੰ ਸੂਚਿਤ ਕੀਤਾ ਅਤੇ ਰੌਲਾ ਸੁਣ ਕੇ ਮੁਹੱਲੇ ਵਾਲਿਆਂ ਦੇ ਇਕੱਠੇ ਹੋਣ ’ਤੇ ਮੁਲਜ਼ਮ ਹਰੀ ਸਿੰਘ ਨੂੰ ਫੜ੍ਹ ਕੇ ਪੁਲਸ ਹਵਾਲੇ ਕਰ ਦਿੱਤਾ।

ਪੀੜਤਾ ਦੀ ਮਾਂ ਨੇ ਦੱਸਿਆ ਕਿ ਮੁਲਜ਼ਮ ਰਿਸ਼ਤੇਦਾਰ ਹੋਣ ਦੇ ਨਾਤੇ ਉਨ੍ਹਾਂ ਨੇ ਆਪਣੇ ਮਕਾਨ ’ਚ ਉੱਪਰ ਦਾ ਕਮਰਾ ਉਨ੍ਹਾਂ ਨੂੰ ਕਿਰਾਏ ’ਤੇ ਦਿਵਾ ਦਿੱਤਾ ਸੀ ਪਰ ਪਿਛਲੇ ਕਈ ਮਹੀਨੇ ਤੋਂ ਉਸ ਦਾ ਕਿਰਾਇਆ ਨਹੀਂ ਦਿੱਤਾ ਜਾ ਰਿਹਾ ਸੀ ਅਤੇ ਮਕਾਨ ਮਾਲਕ ਸਾਨੂੰ ਕਹਿੰਦੇ ਸਨ। ਜਿਸ ’ਤੇ ਮੁਲਜ਼ਮ ਨੇ ਰੰਜਿਸ਼ ਤਹਿਤ ਉਸ ਦੀ ਨਾਬਾਲਗ ਧੀ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ। ਬਸੰਤ ਪਾਰਕ ਚੌਂਕੀ ਇੰਚਾਰਜ ਅਵਨੀਤ ਕੌਰ ਨੇ ਦੱਸਿਆ ਕਿ ਪੀੜਤਾ ਦੀ ਸ਼ਿਕਾਇਤ ’ਤੇ ਮੁਲਜ਼ਮ ਹਰੀ ਸਿੰਘ ਵਾਸੀ ਹਰਕ੍ਰਿਸ਼ਨ ਸਕੂਲ, ਸ਼ਿਮਲਾਪੁਰੀ ਦੇ ਖ਼ਿਲਾਫ਼ ਕੇਸ ਦਰਜ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅਗਲੀ ਜਾਂਚ ਜਾਰੀ ਹੈ।
 


author

Babita

Content Editor

Related News