ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਘਰੋਂ ਭਜਾਉਣ ਵਾਲੇ ਖਿਲਾਫ ਕੇਸ ਦਰਜ
Thursday, Nov 23, 2017 - 01:33 PM (IST)
ਸੁਲਤਾਨਪੁਰ ਲੋਧੀ (ਸੋਢੀ) - ਥਾਣਾ ਕਬੀਰਪੁਰ ਪੁਲਸ ਨੇ ਪਿੰਡ ਬੂਸੋਵਾਲ ਦੀ ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਘਰੋਂ ਭਜਾ ਕੇ ਲਿਜਾਣ ਦੇ ਦੋਸ਼ ਹੇਠ ਗੁਰਜੀਤ ਸਿੰਘ ਪੁੱਤਰ ਹਰਬੰਸ ਸਿੰਘ ਨਿਵਾਸੀ ਪਿੰਡ ਮਿਆਣੀ ਬਹਾਦਰ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਲੜਕੀ ਦੀ ਮਾਂ ਵੱਲੋਂ ਥਾਣਾ ਕਬੀਰਪੁਰ ਪੁਲਸ ਨੂੰ ਲਿਖਵਾਈ ਗਈ ਸ਼ਿਕਾਇਤ 'ਚ ਦੋਸ਼ ਲਾਇਆ ਗਿਆ ਕਿ ਚਾਰ ਦਿਨ ਪਹਿਲਾਂ ਉਹ ਤੇ ਉਸ ਦੇ ਦੋਵੇਂ ਬੱਚੇ ਰਾਤ ਨੂੰ ਘਰ 'ਚ ਸੁੱਤੇ ਪਏ ਸਨ, ਜਦ ਰਾਤ ਨੂੰ 11.30 ਵਜੇ ਦੇ ਕਰੀਬ ਉਹ ਬਾਥਰੂਮ ਜਾਣ ਲਈ ਉੱਠੀ ਤਾਂ ਦੇਖਿਆ ਕਿ ਉਸ ਦੀ ਲੜਕੀ ਆਪਣੇ ਬੈੱਡ 'ਤੇ ਨਹੀਂ ਸੀ, ਜਿਸ ਤੋਂ ਬਾਅਦ ਉਸ ਨੇ ਆਪਣੇ ਜੇਠ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਲੜਕੀ ਦੀ ਭਾਲ ਕੀਤੀ ਪਰ ਉਹ ਨਹੀਂ ਮਿਲੀ। ਇਸ ਤੋਂ ਬਾਅਦ ਉਸ ਨੇ ਥਾਣੇ ਇਤਲਾਹ ਦਿੱਤੀ ਕਿ ਉਸ ਦੀ ਨਾਬਾਲਿਗ ਲੜਕੀ ਨੂੰ ਗੁਰਜੀਤ ਸਿੰਘ ਮਿਆਣੀ ਬਹਾਦਰ ਵਿਆਹ ਦਾ ਝਾਂਸਾ ਦੇ ਕੇ ਕਿੱਧਰੇ ਭਜਾ ਕੇ ਲੈ ਗਿਆ ਹੈ। ਥਾਣਾ ਕਬੀਰਪੁਰ ਪੁਲਸ ਨੇ ਕੇਸ ਦਰਜ ਕਰਨ ਉਪਰੰਤ ਦੋਸ਼ੀ ਦੀ ਭਾਲ ਲਈ ਵੱਖ-ਵੱਖ ਪੁਲਸ ਟੀਮਾਂ ਬਣਾ ਕੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।