ਨਾਬਾਲਗ ਨੂੰ ਵਿਆਹ ਦਾ ਝਾਂਸਾ ਦੇਕੇ ਲੈ ਜਾਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ

Saturday, Nov 25, 2017 - 01:04 PM (IST)

ਨਾਬਾਲਗ ਨੂੰ ਵਿਆਹ ਦਾ ਝਾਂਸਾ ਦੇਕੇ ਲੈ ਜਾਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ


ਤਲਵੰਡੀ ਭਾਈ (ਗੁਲਾਟੀ) - ਪੁਲਸ ਨੇ ਨਾਬਾਲਗ ਨੂੰ ਵਰਗਲਾ ਕੇ ਵਿਆਹ ਦਾ ਝਾਂਸਾ ਦੇ ਕੇ ਲੈ ਜਾਣ ਦੇ ਦੋਸ਼ਾਂ ਤਹਿਤ ਇਕ ਅਣਜਾਣ ਵਿਅਕਤੀ ਦੇ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਮੌਕੇ ਪੁਲਸ ਦੇ ਜਾਂਚ ਅਧਿਕਾਰੀ ਜੁਗਰਾਜ ਸਿੰਘ ਨੇ ਦੱਸਿਆ ਰਾਜ ਕੌਰ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਕਿ ਉਸਦੀ ਲੜਕੀ ਜਿਸਦੀ ਉਮਰ 14 ਸਾਲ ਹੈ ਨੂੰ ਕੋਈ ਨਾਮਲੂਮ ਵਿਅਕਤੀ ਵਿਆਹ ਕਰਾਉਣ ਦਾ ਝਾਂਸਾ ਦੇ ਵਰਗਲਾ ਕੇ ਲੈ ਗਿਆ ਹੈ। ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।


Related News