ਘਰੋਂ ਭੱਜੀ ਕੁੜੀ ਨੰ ਗੁਆਉਣੀ ਪਈ ਜਾਨ! ਹੈਰਾਨ ਕਰੇਗਾ ਪੂਰਾ ਮਾਮਲਾ

Tuesday, Sep 24, 2024 - 11:53 AM (IST)

ਘਰੋਂ ਭੱਜੀ ਕੁੜੀ ਨੰ ਗੁਆਉਣੀ ਪਈ ਜਾਨ! ਹੈਰਾਨ ਕਰੇਗਾ ਪੂਰਾ ਮਾਮਲਾ

ਫਾਜ਼ਿਲਕਾ (ਸੁਨੀਲ ਨਾਗਪਾਲ): ਫਾਜ਼ਿਲਕਾ 'ਚ ਇਕ ਨੌਜਵਾਨ ਦੀ ਆਸ਼ਕੀ 2 ਲੋਕਾਂ ਦੀ ਮੌਤ ਦਾ ਕਾਰਨ ਬਣ ਗਈ। ਨਾਬਾਲਗ ਕੁੜੀ ਨੂੰ ਭਜਾ ਕੇ ਲਿਜਾ ਰਹੇ ਨੌਜਵਾਨ ਨਾਲ ਸੜਕ ਹਾਦਸਾ ਵਾਪਰ ਗਿਆ। ਜਿਸ ਕਾਰਨ ਜਿੱਥੇ ਨਾਬਾਲਗ ਲੜਕੀ ਦੀ ਮੌਤ ਹੋ ਗਈ, ਉੱਥੇ ਹੀ ਮੋਟਰਸਾਈਕਲ ਸਵਾਰ ਇਕ ਹੋਰ ਵਿਅਕਤੀ ਨੌਜਵਾਨ ਦੇ ਮੋਟਰਸਾਈਕਲ ਨਾਲ ਟਕਰਾ ਕੇ ਆਪਣੀ ਜਾਨ ਗੁਆ ​​ਬੈਠਾ। ਇਸ ਹਾਦਸੇ 'ਚ ਨੌਜਵਾਨ ਦੇ ਨਾਲ-ਨਾਲ ਤਿੰਨ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਜਿਨ੍ਹਾਂ ਦਾ ਵੱਖ-ਵੱਖ ਹਸਪਤਾਲਾਂ 'ਚ ਇਲਾਜ ਚੱਲ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ - ਕੇਂਦਰ ਨੇ ਪੰਜਾਬ ਨੂੰ ਜਾਰੀ ਕੀਤੇ ਸਖ਼ਤ ਹੁਕਮ!

ਮ੍ਰਿਤਕ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫਾਜ਼ਿਲਕਾ ਦੇ ਪਿੰਡ ਜਾਟੀਆਂ ਦਾ ਰਹਿਣ ਵਾਲਾ ਇਕ ਨੌਜਵਾਨ ਉਨ੍ਹਾਂ ਦੀ ਕੁੜੀ ਨੂੰ ਭਜਾ ਕੇ ਲੈ ਗਿਆ। ਉਹ ਤੇਜ਼ ਰਫਤਾਰ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਿਹਾ ਸੀ। ਇਸ ਦੌਰਾਨ ਪਿੰਡ ਬੇਗਾਂਵਾਲੀ ਦੇ ਨੇੜੇ ਸਾਹਮਣਿਓਂ ਮੋਟਰਸਾਈਕਲ 'ਤੇ ਆ ਰਹੇ 3 ਮਜ਼ਦੂਰਾਂ ਨਾਲ ਉਨ੍ਹਾਂ ਦੀ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਉਕਤ ਨੌਜਵਾਨ ਸਮੇਤ ਚਾਰ ਜਣੇ ਜ਼ਖ਼ਮੀ ਹੋ ਗਏ, ਜਿੱਥੇ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ। ਜ਼ਖ਼ਮੀ ਨੌਜਵਾਨ ਨੂੰ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਪੁਲਸ ਨੇ ਇਸ ਮਾਮਲੇ 'ਚ ਕਾਰਵਾਈ ਕਰਦੇ ਹੋਏ ਉਕਤ ਨੌਜਵਾਨ ਖਿਲਾਫ ਦੋ ਕੇਸ ਦਰਜ ਕੀਤੇ ਹਨ।

ਇਹ ਖ਼ਬਰ ਵੀ ਪੜ੍ਹੋ - ਵਿਦੇਸ਼ ਗਏ ਪਤੀ ਦੀ ਨਹੀਂ ਲੱਗ ਰਹੀ ਸੀ ਕੋਈ ਉੱਗ-ਸੁੱਗ, ਪਤਨੀ ਨੇ ਵੀ ਲਾ ਦਿੱਤੀ ਪੂਰੀ ਵਾਹ ਤੇ ਫ਼ਿਰ...

ਉਧਰ, ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਲੜਕੀ ਆਪਣੀ ਮਰਜ਼ੀ ਨਾਲ ਉਸ ਦੇ ਨਾਲ ਅਬੋਹਰ ਦੇ ਪੰਜ ਪੀਰ ਟਿੱਬਾ ਵਿਖੇ ਮੱਥਾ ਟੇਕਣ ਲਈ ਜਾ ਰਹੀ ਸੀ ਤਾਂ ਰਸਤੇ ਵਿਚ ਇਹ ਹਾਦਸਾ ਵਾਪਰ ਗਿਆ। ਜਦਕਿ ਪੁਲਸ ਮੁਤਾਬਕ ਉਕਤ ਨੌਜਵਾਨ ਖ਼ਿਲਾਫ ਮਾਮਲਾ ਦਰਜ ਕਰਕੇ ਉਸ ਦੀ ਗ੍ਰਿਫ਼ਤਾਰੀ ਲਈ ਹਸਪਤਾਲ 'ਚ ਪੁਲਸ ਗਾਰਡ ਤਾਇਨਾਤ ਕਰ ਦਿੱਤੇ ਗਏ ਹਨ, ਜਦੋਂ ਉਹ ਹੋਸ਼ 'ਚ ਆਵੇਗਾ ਤਾਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News