ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦਾ ਦੇ ਕੇ ਅਗਵਾ ਕਰਨ ’ਤੇ ਕੇਸ ਦਰਜ
Monday, Jan 30, 2023 - 11:13 AM (IST)

ਲੁਧਿਆਣਾ (ਅਨਿਲ) : ਥਾਣਾ ਬਸਤੀ ਜੋਧੇਵਾਲ ਦੀ ਪੁਲਸ ਨੇ ਇਕ ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਅਗਵਾ ਕਰਨ ਦੇ ਦੋਸ਼ ’ਚ ਮਾਮਲਾ ਦਰਜ ਕੀਤਾ ਹੈ। ਥਾਣਾ ਇੰਚਾਰਜ ਗੁਰਮੁਖ ਸਿੰਘ ਦਿਓਲ ਨੇ ਦੱਸਿਆ ਕਿ ਪੁਲਸ ਨੂੰ ਬਹਾਦਰ ਕੇ ਇਲਾਕੇ ਦੇ ਰਹਿਣ ਵਾਲੇ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ 14 ਸਾਲਾ ਧੀ 19 ਜਨਵਰੀ ਨੂੰ ਘਰੋਂ ਬਿਨਾਂ ਦੱਸੇ ਕਿਤੇ ਚਲੀ ਗਈ, ਜਿਸ ਦੀ ਕਾਫੀ ਭਾਲ ਕਰਨ ’ਤੇ ਕੁੱਝ ਪਤਾ ਨਹੀਂ ਲੱਗਾ।
ਇਸ ਤੋਂ ਬਾਅਦ ਉਨ੍ਹਾਂ ਨੂੰ ਪਤਾ ਲੱਗਾ ਕਿ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਕੁੰਦਨ ਪੁੱਤਰ ਵਾਲਮੀਕੀ ਨਿਵਾਸੀ ਪਟਨਾ ਬਿਹਾਰ ਹਾਲ ਨਿਵਾਸੀ ਲਾਲ ਮੰਦਰ ਕਾਲੀ ਸੜਕ ਕਿਤੇ ਲੈ ਗਿਆ ਹੈ। ਥਾਣਾ ਇੰਚਾਰਜ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।