72 ਸਾਲਾ ਵਿਅਕਤੀ ਨੇ ਨਾਬਾਲਗ ਕੁੜੀ ਨਾਲ ਕੀਤੀ ਛੇੜਛਾੜ, ਕਾਬੂ
Monday, May 01, 2023 - 04:48 PM (IST)

ਡੇਰਾਬੱਸੀ (ਅਨਿਲ) : ਡੇਰਾਬੱਸੀ ਦੇ ਇਕ 72 ਸਾਲਾ ਵਿਅਕਤੀ ਨੂੰ ਨਾਬਾਲਗ ਕੁੜੀ ਨਾਲ ਛੇੜਛਾੜ ਕਰਨ ਦੇ ਦੋਸ਼ ’ਚ ਡੇਰਾਬੱਸੀ ਪੁਲਸ ਨੇ ਮਾਮਲਾ ਦਰਜ ਕਰ ਕੇ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਡੇਰਾ ਜਗਾਧਰੀ ਵਾਸੀ ਅਬਦੁਲ ਰਸੀਦ ਵਜੋਂ ਹੋਈ ਹੈ। ਹੈੱਡ ਕਾਂਸਟੇਬਲ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੀੜਤਾ ਦੀ ਮਾਤਾ ਦੀ ਸ਼ਿਕਾਇਤ ਅਨੁਸਾਰ ਉਸ ਦੀ 12 ਸਾਲਾ ਧੀ ਮੁਲਜ਼ਮ ਦੀ ਦੁਕਾਨ ਤੋਂ ਸਾਮਾਨ ਲੈਣ ਗਈ ਸੀ।
ਇੱਥੇ ਮੁਲਜ਼ਮ ਨੇ ਉਸ ਨਾਲ ਛੇੜਛਾੜ ਕਰਨੀ ਸ਼ੁਰੂ ਕਰ ਦਿੱਤੀ। ਨਾਬਾਲਗ ਕੁੜੀ ਨੇ ਇਹ ਗੱਲ ਘਰ ਆ ਕੇ ਦੱਸੀ, ਜਿਸ ਤੋਂ ਬਾਅਦ ਪੀੜਤਾ ਦੀ ਮਾਤਾ ਨੇ ਮੁਲਜ਼ਮ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ। ਮੁਲਜ਼ਮ ਪੰਜਾਬ ਪੁਲਸ ਤੋਂ ਸੇਵਾਮੁਕਤ ਹੈ।