ਲੁਧਿਆਣਾ 'ਚ ਸੈਰ ਕਰਦੇ ਲੋਕਾਂ ਨੇ ਖੇਤ 'ਚ ਦੇਖੀ ਕੁੜੀ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ

Thursday, Dec 15, 2022 - 12:48 PM (IST)

ਲੁਧਿਆਣਾ 'ਚ ਸੈਰ ਕਰਦੇ ਲੋਕਾਂ ਨੇ ਖੇਤ 'ਚ ਦੇਖੀ ਕੁੜੀ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ

ਲੁਧਿਆਣਾ (ਮਹਿੰਦਰੂ) : ਲੁਧਿਆਣਾ ਦੇ ਭਾਮੀਆ ਇਲਾਕੇ 'ਚ ਇਕ ਖੇਤ 'ਚੋਂ ਨਾਬਾਲਗ ਕੁੜੀ ਦੀ ਲਾਸ਼ ਮਿਲਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕੁੜੀ ਤਾਜਪੁਰ ਇਲਾਕੇ ਦੀ ਰਹਿਣ ਵਾਲੀ ਹੈ ਅਤੇ 11ਵੀਂ ਜਮਾਤ ਦਾ ਵਿਦਿਆਰਥਣ ਸੀ। ਉਹ ਜੋ ਬੀਤੇ ਦਿਨ ਪੇਪਰ ਦੇਣ ਸਕੂਲ ਗਈ ਸੀ ਅਤੇ ਲਾਪਤਾ ਹੋ ਗਈ। ਲੁਧਿਆਣਾ ਦੇ ਭਾਮੀਆਂ ਕਲਾਂ 'ਚ ਨੇੜੇ ਗ੍ਰੀਨ ਸਿਟੀ ਜਦੋਂ ਲੋਕ ਸਵੇਰ ਦੀ ਸੈਰ ਕਰ ਰਹੇ ਸਨ ਤਾਂ ਖੇਤ 'ਚ ਇਕ ਕੁੜੀ ਦੀ ਭੇਤਭਰੇ ਹਾਲਾਤ 'ਚ ਲਾਸ਼ ਮਿਲੀ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਚੰਡੀਗੜ੍ਹ ਪ੍ਰਸ਼ਾਸਨ ਨੇ SSP ਦੇ ਅਹੁਦੇ ਲਈ ਪੰਜਾਬ ਤੋਂ ਮੰਗਿਆ ਅਧਿਕਾਰੀਆਂ ਦਾ ਪੈਨਲ

 ਇਸ ਤੋਂ ਬਾਅਦ ਪੁਲਸ ਨੂੰ ਇਸ ਦੀ ਸੂਚਨਾ ਦਿੱਤੀ ਗਈ। ਫਿਲਹਾਲ ਮੌਕੇ 'ਤੇ ਪਹੁੰਚੀ ਪੁਲਸ ਨੇ ਮਾਮਲਾ ਦਰਜ ਕਰਕੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਸਹਿਮ ਦਾ ਮਾਹੌਲ ਹੈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਸੈਰ ਕਰਦੇ ਲੋਕਾਂ ਨੇ ਖੇਤ 'ਚ ਦੇਖੀ ਕੁੜੀ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ

ਪੁਲਸ ਮੁਤਾਬਕ ਮ੍ਰਿਤਕਾ ਪਰਵਾਸੀ ਪਰਿਵਾਰ ਨਾਲ ਸਬੰਧਿਤ ਦੱਸੀ ਜਾ ਰਹੀ ਹੈ। ਮੌਕੇ 'ਤੇ ਪੁੱਜੇ ਏ. ਡੀ. ਸੀ. ਪੀ. ਨੇ ਕਿਹਾ ਹੈ ਕਿ ਪਹਿਲੀ ਨਜ਼ਰੇ ਇਹ ਮਾਮਲਾ ਕਤਲ ਦਾ ਲੱਗ ਰਿਹਾ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਕੁੜੀ ਦੀ ਉਮਰ ਲਗਭਗ 18 ਸਾਲ ਦੀ ਹੈ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News