ਮੂੰਹ ਬੋਲੇ ਪਿਓ ਵਲੋਂ ਨਾਬਾਲਗ ਕੁੜੀ ਨਾਲ ਕੁਕਰਮ

06/17/2019 4:54:23 PM

ਪਟਿਆਲਾ (ਇੰਦਰਜੀਤ ਬਕਸ਼ੀ) : ਪਟਿਆਲਾ ਵਿਚ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਮੂੰਹ ਬੋਲੇ ਪਿਓ ਵਲੋਂ 13 ਸਾਲ ਦੀ ਕੁੜੀ ਨਾਲ ਕੁਕਰਮ ਵਰਗੀ ਘਿਨੌਣੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਪੁਲਸ ਨੇ ਮਾਮਲਾ ਦਰਜ ਕਰਕੇ ਪੀੜਤ ਲੜਕੀ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਹੈ। ਪੀੜਤ ਲੜਕੀ ਦੀ ਮਾਤਾ ਨੇ ਦੱਸਿਆ ਕਿ ਉਹ ਪਿਛਲੇ ਚਾਰ ਸਾਲ ਤੋਂ ਇਕ ਵਿਅਕਤੀ ਨਾਲ ਰਹਿ ਰਹੀ ਹੈ ਜੋ ਮੇਰੇ ਬੱਚਿਆਂ ਨੂੰ ਆਪਣੇ ਬੱਚਿਆਂ ਵਾਂਗ ਸਮਝਦਾ ਸੀ ਪਰ ਉਸ ਕੁਝ ਸਮੇਂ ਤੋਂ ਉਹ ਮੇਰੀ ਲੜਕੀ 'ਤੇ ਮਾੜੀ ਨਜ਼ਰ ਰੱਖਣ ਲੱਗਾ ਅਤੇ ਡਰਾ ਧਮਕਾ ਉਸ ਨਾਲ ਗਲਤ ਹਰਕਤਾ ਕਰਨ ਲੱਗਾ।

ਪੀੜਤਾ ਦੀ ਮਾਂ ਨੇ ਦੱਸਿਆ ਕਿ ਉਸ ਨੇ ਉਕਤ ਨੂੰ ਗਲਤ ਹਰਕਤਾਂ ਕਰਦੇ ਹੋਏ ਰੰਗੇ ਹੱਥੀਂ ਦਬੋਚ ਲਿਆ। ਪੁੱਛਣ 'ਤੇ ਉਸ ਦੀ ਧੀ ਨੇ ਰੋਂਦੇ ਹੋਏ ਦੱਸਿਆ ਕਿ ਉਹ ਉਸ ਨਾਲ ਗਲਤ ਹਰਕਤਾ ਕਰਦਾ ਹੈ। ਇਸ ਤੋਂ ਬਾਅਦ ਉਸ ਨੇ ਇਸ ਦੀ ਸ਼ਿਕਾਇਤ ਪੁਲਸ ਕੋਲ ਕੀਤੀ। ਲੜਕੀ ਦੀ ਮਾਂ ਨੇ ਉਕਤ ਵਿਅਕਤੀ ਖਿਲਾਫ ਸਖਤ ਤੋਂ ਸਖਤ ਸਜ਼ਾ ਦੀ ਮੰਗ ਕੀਤੀ ਹੈ। 

ਦੂਜੇ ਪਾਸੇ ਪੁਲਸ ਅਧਿਕਾਰੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਪੀੜਤ ਲੜਕੀ ਦੀ ਮਾਂ ਦੀ ਸ਼ਿਕਾਇਤ 'ਤੇ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਲੜਕੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਜਾਂਚ ਕੀਤੀ ਜਾ ਰਹੀ ਹੈ।


Gurminder Singh

Content Editor

Related News