ਹੁਣ ਪਠਾਨਕੋਟ ’ਚ ਸ਼ਰਮਸਾਰ ਹੋਈ ਇਨਸਾਨੀਅਤ, ਨਾਬਾਲਗ ਕੁੜੀ ਨਾਲ ਗੈਂਗਰੇਪ

Wednesday, Dec 23, 2020 - 09:16 PM (IST)

ਹੁਣ ਪਠਾਨਕੋਟ ’ਚ ਸ਼ਰਮਸਾਰ ਹੋਈ ਇਨਸਾਨੀਅਤ, ਨਾਬਾਲਗ ਕੁੜੀ ਨਾਲ ਗੈਂਗਰੇਪ

ਪਠਾਨਕੋਟ : ਇਥੋਂ ਦੇ ਇਕ ਮੁਹੱਲੇ ਵਿਚ ਦੋ ਨੌਜਵਾਨਾਂ ਵਲੋਂ ਇਕ ਨਾਬਾਲਗ ਕੁੜੀ ਨਾਲ ਸਮੂਹਕ ਜਬਰ-ਜ਼ਿਨਾਹ ਕਰਨ ਦਾ ਸ਼ਰਮਨਾਕ ਮਾਮਲਾ ਆਇਆ ਹੈ। ਇਸ ਬਾਬਤ ਜਾਣਕਾਰੀ ਦਿੰਦੇ ਹੋਏ ਵੂਮੈਨ ਸੈੱਲ ਦੀ ਇੰਚਾਰਜ ਰੁਪਿੰਦਰ ਕੌਰ ਨੇ ਦੱਸਿਆ ਕਿ ਇਥੋਂ ਦੇ ਇਕ ਮੁਹੱਲੇ ਵਿਚ ਦੋ ਨੌਜਵਾਨਾਂ ਵਲੋਂ ਇਕ ਨਾਬਾਲਗ ਕੁੜੀ ਨਾਲ ਬਲਾਤਕਾਰ ਕੀਤਾ ਗਿਆ ਹੈ। ਪੀੜਤ ਕੁੜੀ ਦੇ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ ’ਤੇ ਪੁਲਸ ਨੇ ਕਾਰਵਾਈ ਕਰਦੇ ਹੋਏ ਦੋਵਾਂ ਨੌਜਵਾਨਾਂ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਪੁਲਸ ਨੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੀੜਤ ਕੁੜੀ ਦਾ ਸਿਵਲ ਹਸਪਤਾਲ ਵਿਚ ਮੈਡੀਕਲ ਕਰਵਾਇਆ ਗਿਆ ਹੈ। ਮੈਡੀਕਲ ਕਰਵਾਉਣ ਤੋਂ ਬਾਅਦ ਅਗਲੀ ਕਾਰਵਾਈ ਕਰਦੇ ਹੋਏ ਦੋਵੇਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਫਗਵਾੜਾ ’ਚ ਵੱਡੀ ਵਾਰਦਾਤ, ਏ. ਐੱਸ. ਆਈ. ਦੇ ਗਲ ’ਚ ਰੱਸਾ ਪਾ ਬੁਰੀ ਤਰ੍ਹਾਂ ਕੁੱਟਿਆ (ਤਸਵੀਰਾਂ)

ਕੀ ਕਹਿਣਾ ਹੈ ਪੁਲਸ ਦਾ
ਥਾਣਾ ਮੁਖੀ ਪ੍ਰਮੋਦ ਕੁਮਾਰ ਨੇ ਦੱਸਿਆ ਕਿ ਪੀੜਤਾ ਦੀ ਮਾਸੀ ਨੇ ਬੀਤੇ ਦਿਨੀਂ ਪੀੜਤ ਕੁੜੀ ਅਤੇ ਉਸ ਦੇ ਪਰਿਵਾਰ ਨੂੰ ਨਾਲ ਲੈ ਕੇ ਪੁਲਸ ਕੋਲ ਸ਼ਿਕਾਇਤ ਦਿੱਤੀ ਸੀ ਕਿ 20 ਦਸੰਬਰ ਦੀ ਰਾਤ ਨੂੰ ਨੇੜੇ ਦੇ ਹੀ ਇਕ ਗੁਆਂਢੀ ਨੌਜਵਾਨ ਨੇ ਘਰ ਵਿਚ ਕੰਮ ਦਿਵਾਉਣ ਦਾ ਝਾਂਸਾ ਦੇ ਕੇ ਕੁੜੀ ਨੂੰ ਘਰ ਬੁਲਾਇਆ ਅਤੇ ਜਿਵੇਂ ਹੀ ਉਹ ਘਰ ਗਈ ਤਾਂ ਉਥੇ ਖੜੇ ਦੋ ਨੌਜਵਾਨਾਂ ਨੇ ਉਸ ਨੂੰ ਆਪਣੇ ਵੱਲ ਖਿੱਚ ਲਿਆ ਅਤੇ ਵਾਰੀ-ਵਾਰੀ ਉਸ ਨਾਲ ਬਲਾਤਕਾਰ ਕੀਤਾ। ਪੁਲਸ ਨੇ ਦੋਵਾਂ ਨੂੰ ਗਿ੍ਰਫ਼ਤਾਰ ਕਰ ਲਿਆ ਹੈ ਅਤੇ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ।

ਇਹ ਵੀ ਪੜ੍ਹੋ : ਚੰਡੀਗੜ੍ਹ ਪੁਲਸ ਨਾਲ ਭਿੜ ਗਿਆ ਇਕੱਲਾ ਕਿਸਾਨ, ਵੀਡੀਓ ’ਚ ਦੇਖੋ ਪੂਰੀ ਘਟਨਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News