ਪੰਜਾਬ 'ਚ ਸ਼ਰਮਨਾਕ ਘਟਨਾ : ਪਿੰਡ ਦੇ ਹੀ ਮੁੰਡਿਆਂ ਨੇ ਅੱਲ੍ਹੜ ਕੁੜੀ ਦੀ ਲੁੱਟੀ ਇੱਜ਼ਤ, ਮਗਰੋਂ ਘਰ ਨੇੜੇ ਸੁੱਟਿਆ
Thursday, Feb 01, 2024 - 11:43 AM (IST)

ਮੋਗਾ (ਵਿਪਨ) : ਮੋਗਾ 'ਚ ਕਸਬਾ ਬਾਘਾਪੁਰਾਣਾ ਦੇ ਪਿੰਡ 'ਚ ਇਕ ਨਾਬਾਲਗ ਕੁੜੀ ਨਾਲ ਸਮੂਹਿਕ ਜਬਰ-ਜ਼ਿਨਾਹ ਕਰਨ ਵਰਗੀ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। 17 ਸਾਲਾਂ ਦੀ ਪੀੜਤ ਕੁੜੀ ਦੁਕਾਨ ਤੋਂ ਸਾਮਾਨ ਖ਼ਰੀਦਣ ਗਈ ਸੀ ਤਾਂ ਪਿੰਡ ਦੇ ਹੀ 5 ਮੁੰਡਿਆਂ ਨੇ ਉਸ ਨੂੰ ਕਾਰ 'ਚ ਸੁੱਟ ਕੇ ਅਗਵਾ ਕਰ ਲਿਆ ਅਤੇ ਸਮੂਹਿਕ ਜਬਰ-ਜ਼ਿਨਾਹ ਕੀਤਾ। ਦੋਸ਼ੀ ਸਵੇਰੇ ਪੀੜਤਾ ਨੂੰ ਉਸ ਦੇ ਘਰ ਨੇੜੇ ਗੰਭੀਰ ਹਾਲਤ 'ਚ ਸੁੱਟ ਕੇ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ : 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ PSEB ਨੇ ਖਿੱਚੀ ਤਿਆਰੀ, ਜਾਰੀ ਕੀਤੇ ਦਿਸ਼ਾ-ਨਿਰਦੇਸ਼
ਦੱਸਿਆ ਜਾ ਰਿਹਾ ਹੈ ਕਿ ਸਮੂਹਿਕ ਜਬਰ-ਜ਼ਿਨਾਹ ਕਰਨ ਵਾਲੇ 5 ਦੋਸ਼ੀ ਪੀੜਤਾ ਦੇ ਪਿੰਡ ਦੇ ਹੀ ਹਨ। ਪੀੜਤ ਕੁੜੀ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਪਿੰਡ ਦੇ ਹੀ ਕੁੱਝ ਲੋਕ ਉਨ੍ਹਾਂ ਦੀ ਧੀ ਨੂੰ ਅਗਵਾ ਕਰਕੇ ਲੈ ਗਏ ਅਤੇ ਫਿਰ ਉਸ ਨਾਲ ਇਸ ਘਿਨੌਣੀ ਘਟਨਾ ਨੂੰ ਅੰਜਾਮ ਦਿੱਤਾ। ਪੀੜਤਾ ਦਾ ਕਹਿਣਾ ਹੈ ਕਿ ਪਹਿਲਾਂ ਇਕ ਦੋਸ਼ੀ ਉਸ ਨੂੰ ਗਲਤ ਕੰਮ ਕਰਨ ਲਈ ਲਗਾਤਾਰ ਫੋਨ ਕਰਦਾ ਰਿਹਾ ਅਤੇ ਫਿਰ ਉਸ ਨੂੰ ਅਗਵਾ ਕਰਕੇ ਜਬਰ-ਜ਼ਿਨਾਹ ਕੀਤਾ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਆਉਣ ਵਾਲੇ ਦਿਨਾਂ 'ਚ ਪਵੇਗਾ ਮੀਂਹ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
ਜਦੋਂ ਪੀੜਤਾ ਨੇ ਖ਼ੁਦ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ ਤਾਂ ਦੋਸ਼ੀਆਂ ਨੇ ਉਸ ਨੂੰ ਘੜੀਸ-ਘੜੀਸ ਕੇ ਕੁੱਟਿਆ। ਫਿਲਹਾਲ ਪੁਲਸ ਵਲੋਂ ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਕੁੜੀ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ, ਜਿਸ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8