ਖਰੜ 'ਚ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ, ਮੰਦਰ 'ਚ ਕਰਵਾਇਆ ਸੀ ਪ੍ਰੇਮ ਵਿਆਹ

Monday, Jul 04, 2022 - 11:53 AM (IST)

ਖਰੜ (ਰਣਬੀਰ) : ਸੰਨੀ ਐਨਕਲੇਵ ਪੁਲਸ ਨੇ ਜਨਵਰੀ 2021 'ਚ ਖਰੜ ਸਿਟੀ ਏਰੀਆ ਦੀ ਰਹਿਣ ਵਾਲੀ 17 ਸਾਲਾ ਨਾਬਾਰਗ ਕੁੜੀ ਨੂੰ ਵਰਗਲਾ ਕੇ ਘਰੋਂ ਭਜਾ ਕੇ ਲੈ ਕੇ ਜਾਣ ਦੇ ਦੋਸ਼ 'ਚ ਇਕ ਵਿਅਕਤੀ ’ਤੇ ਮਾਮਲਾ ਦਰਜ ਕੀਤਾ ਸੀ। ਮਾਮਲਾ ਦਰਜ ਹੋਣ ਤੋਂ ਬਾਅਦ ਕੁੜੀ ਵਾਪਸ ਘਰ ਆ ਗਈ ਸੀ ਪਰ ਐਤਵਾਰ ਉਸ ਨੇ ਮੋਹਾਲੀ ਦੇ ਇਕ ਹਸਪਤਾਲ 'ਚ ਬੱਚੇ ਨੂੰ ਜਨਮ ਦਿੱਤਾ। ਇਸ ਦੀ ਸੂਚਨਾ ਹਸਪਤਾਲ ਨੇ ਪੁਲਸ ਨੂੰ ਦਿੱਤੀ। ਪੁਲਸ ਨੇ ਕੁੜੀ ਦੇ ਬਿਆਨ ਦਰਜ ਕਰ ਕੇ ਮੁਲਜ਼ਮ ਪ੍ਰੇਮੀ ਖ਼ਿਲਾਫ਼ ਪਹਿਲਾਂ ਤੋਂ ਦਰਜ ਮਾਮਲੇ ਦੀਆਂ ਧਾਰਾਵਾਂ ਤਹਿਤ ਜਬਰ-ਜ਼ਿਨਾਹ ਅਤੇ ਪੋਕਸੋ ਐਕਟ ਦੀ ਧਾਰਾ ਵੀ ਜੋੜ ਦਿੱਤੀ।

ਇਹ ਵੀ ਪੜ੍ਹੋ : ਟਾਂਡਾ 'ਚ ਵਾਪਰੇ ਦਰਦਨਾਕ ਹਾਦਸੇ ਨੇ ਵਿਛਾਏ ਮੌਤ ਦੇ ਸੱਥਰ, ਇੱਕੋ ਪਰਿਵਾਰ ਦੇ 3 ਲੋਕਾਂ ਦੀ ਮੌਤ (ਤਸਵੀਰਾਂ)
ਫੇਸਬੁੱਕ ’ਤੇ ਹੋਈ ਸੀ ਮੁਲਾਕਾਤ
ਪੁਲਸ ਨੂੰ ਦਿੱਤੇ ਬਿਆਨ ਵਿਚ ਕੁੜੀ ਨੇ ਦੱਸਿਆ ਕਿ ਪਿਤਾ ਬੀਮਾਰ ਹੋਣ ਕਾਰਨ ਕੰਮ ਨਹੀਂ ਕਰਦੇ, ਜਦੋਂ ਕਿ ਉਸ ਦੀ ਮਾਂ ਅਤੇ ਭਰਾ ਲੋਕਾਂ ਦੇ ਘਰਾਂ 'ਚ ਕੰਮ ਕਰਦੇ ਹਨ। ਉਸ ਨੇ ਦੱਸਿਆ ਕਿ 2020 'ਚ ਫੇਸਬੁੱਕ ਰਾਹੀਂ ਉਸ ਦੀ ਦੋਸਤੀ ਇਕ ਨੌਜਵਾਨ ਨਾਲ ਹੋਈ ਸੀ। ਦੋਵੇਂ ਇਕ-ਦੂਜੇ ਨੂੰ ਮਿਲਣ ਲੱਗੇ ਅਤੇ 21 ਜਨਵਰੀ 2021 ਨੂੰ ਉਹ ਆਪਣੀ ਮਰਜ਼ੀ ਨਾਲ ਨੌਜਵਾਨ ਦੇ ਨਾਲ ਘਰ ਛੱਡ ਕੇ ਚਲੀ ਗਈ। ਜਦੋਂ ਵਾਪਸ ਆਈ ਤਾਂ ਪੁਲਸ ਕੋਲ ਆਪਣੇ ਪ੍ਰੇਮੀ ਸਬੰਧੀ ਜਾਣਕਾਰੀ ਲੁਕੋ ਕੇ ਰੱਖੀ। ਇਸ ਤੋਂ ਬਾਅਦ ਜੂਨ 2021 'ਚ ਨੌਜਵਾਨ ਉਸ ਨੂੰ ਮਿਲਣ ਘਰ ਆਇਆ, ਜਿਸ ਤੋਂ ਬਾਅਦ ਦੋਵੇਂ ਅਕਸਰ ਮਿਲਦੇ ਰਹੇ। ਦੋਵਾਂ ਨੇ ਅੰਬਾਲਾ ਸਥਿਤ ਇਕ ਮੰਦਰ 'ਚ ਵਿਆਹ ਕਰਵਾ ਲਿਆ ਸੀ। ਉਸੇ ਸਾਲ ਜੂਨ 'ਚ ਜਦੋਂ ਪ੍ਰੇਮੀ ਮਿਲਣ ਆਇਆ ਤਾਂ ਉਸ ਨੂੰ ਬਲੌਂਗੀ ਸਥਿਤ ਇਕ ਹੋਟਲ 'ਚ ਲੈ ਗਿਆ ਅਤੇ ਸਰੀਰਕ ਸਬੰਧ ਬਣਾਏ।

ਇਹ ਵੀ ਪੜ੍ਹੋ : ਚੰਡੀਗੜ੍ਹ : ਸੁਖਨਾ ਝੀਲ 'ਤੇ ਮੱਛੀਆਂ ਫੜ੍ਹਨ ਆਏ ਵਿਅਕਤੀ ਵੱਲੋਂ ਖ਼ੁਦਕੁਸ਼ੀ, 2 ਦਿਨ ਬਾਅਦ ਫੁੱਲ ਕੇ ਪਾਣੀ 'ਤੇ ਆਈ ਲਾਸ਼

ਇਸ ਤੋਂ ਬਾਅਦ ਉਹ ਗਰਭਵਤੀ ਹੋ ਗਈ ਅਤੇ ਐਤਵਾਰ ਬੱਚੇ ਨੂੰ ਜਨਮ ਦਿੱਤਾ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੂੰ ਬਾਅਦ 'ਚ ਪਤਾ ਲੱਗਿਆ ਕਿ ਉਸ ਦਾ ਪ੍ਰੇਮੀ ਪਹਿਲਾਂ ਤੋਂ ਹੀ ਵਿਆਹਿਆ ਹੋਇਆ ਹੈ। ਜਾਂਚ ਅਧਿਕਾਰੀ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ 'ਚ ਮੁਲਜ਼ਮ ਖ਼ਿਲਾਫ਼ ਪਹਿਲਾਂ ਤੋਂ ਦਰਜ ਮਾਮਲੇ 'ਚ ਧਾਰਾ 376 ਅਤੇ ਪੋਕਸੋ ਐਕਟ-2012 ਦੇ ਸੈਕਸ਼ਨ-6 ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਉਸ ਨੂੰ ਫੜ੍ਹਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News