ਗੋਲੀ ਚੱਲਣ ਕਾਰਨ ਨਾਬਾਲਗ ਕੁੜੀ ਜ਼ਖਮੀ
Saturday, Apr 11, 2026 - 11:07 AM (IST)
ਫਿਰੋਜ਼ਪੁਰ (ਆਨੰਦ) : ਫਿਰੋਜ਼ਪੁਰ ਦੇ ਅਧੀਨ ਆਉਂਦੇ ਪਿੰਡ ਪਛਾੜੀਆਂ (ਆਲੇ ਵਾਲਾ) ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਫਾਇਰ ਕਰਨ ਨਾਲ ਇਕ 12 ਸਾਲ ਦੀ ਨਾਬਾਲਗ ਕੁੜੀ ਦੇ ਜ਼ਖਮੀ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਸਦਰ ਫਿਰੋਜ਼ਪੁਰ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਬਗੀਚਾ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਪਛਾੜੀਆ (ਆਲੇ ਵਾਲਾ) ਨੇ ਦੱਸਿਆ ਕਿ ਉਸ ਦੀ ਭਤੀਜੀ ਮਨਜੋਤ ਕੌਰ ਉਮਰ ਕਰੀਬ 12 ਸਾਲ ਵਿਹੜੇ ਵਿਚ ਖੇਡ ਰਹੀ ਸੀ।
ਇਸ ਦੌਰਾਨ ਅਣਪਛਾਤੇ ਵਿਅਕਤੀਆਂ ਨੇ ਫਾਇਰਿੰਗ ਕੀਤੀ, ਜਿਸ ਕਾਰਨ ਇਕ ਗੋਲੀ ਕੁੜੀ ਮਨਜੋਤ ਕੌਰ ਨੂੰ ਲੱਗੀ, ਜਿਸ ਨਾਲ ਉਹ ਜ਼ਖਮੀ ਹੋ ਗਈ। ਉਸ ਦਾ ਇਲਾਜ ਮੈਡੀਸਿਟੀ ਹਸਪਤਾਲ ਵਿਖੇ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਬਲਦੇਵ ਰਾਜ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
