ਮੋਗਾ ਜ਼ਿਲ੍ਹੇ ’ਚੋਂ 13 ਦਿਨ ਪਹਿਲਾਂ ਅਗਵਾ ਹੋਈ ਨਾਬਾਲਗ ਕੁੜੀ, ਹਰਸਿਮਰਤ ਦੇ ਟਵੀਟ ਨੇ ਪੁਲਸ ਨੂੰ ਪਾਈਆਂ ਭਾਜੜਾਂ
Tuesday, Jan 31, 2023 - 06:10 PM (IST)

ਮੋਗਾ (ਆਜ਼ਾਦ, ਗੋਪੀ ਰਾਊਕੇ) : ਮੋਗਾ ਜ਼ਿਲ੍ਹੇ ਦੇ ਹਲਕਾ ਧਰਮਕੋਟ ਦੇ ਇਕ ਪਿੰਡ ਤੋਂ 13 ਦਿਨ ਪਹਿਲਾਂ ਅਗਵਾ ਹੋਈ ਇਕ ਨਾਬਾਲਗਾ ਦਾ ਅਜੇ ਤੱਕ ਜਿੱਥੇ ਕੋਈ ਥਹੁ ਪਤਾ ਨਹੀਂ ਲੱਗਾ ਹੈ, ਉੱਥੇ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਇਸ ਮਾਮਲੇ ’ਤੇ ਟਵੀਟ ਕਰਦੇ ਹੋਏ ਪੰਜਾਬ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਲਿਖਿਆ ਹੈ ਕਿ ਪੰਜਾਬ ਵਿਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਗੈਰ ਸਮਾਜਿਕ ਅਨਸਰ ਆਜ਼ਾਦ ਘੁੰਮਦੇ ਹਨ, ਇੱਥੇ ਹੀ ਬੱਸ ਨਹੀਂ ਉਨ੍ਹਾਂ ਕਿਹਾ ਕਿ ਪੰਜਾਬ ਅਤੇ ਲੜਕੀਆਂ ਨੂੰ ਸੁਰੱਖਿਅਤ ਰੱਖਣ ਦੇ ਮਾਮਲੇ ’ਤੇ ‘ਆਪ’ ਫੇਲ੍ਹ ਹੈ। ਸੰਸਦ ਮੈਂਬਰ ਵੱਲੋਂ ਇਹ ਟਵੀਟ ਕਰਨ ਮਗਰੋਂ ਪੰਜਾਬ ਅਤੇ ਖਾਸਕਰ ਮੋਗਾ ਜ਼ਿਲ੍ਹੇ ਦੀ ਸਿਆਸਤ ਵਿਚ ਹਲਚਲ ਮੱਚ ਗਈ ਅਤੇ ਪੁਲਸ ਪ੍ਰਸ਼ਾਸਨ ਨੇ ਫੌਰੀ ਤੌਰ ’ਤੇ ਐਕਸ਼ਨ ਲੈਂਦੇ ਹੋਏ ਕਥਿਤ ਦੋਸ਼ੀ ਨੌਜਵਾਨ ਵਿਰੁੱਧ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮੋਸਟ ਵਾਂਟਿਡ ਗੈਂਗਸਟਰਾਂ ਨੇ ਪੁਲਸ ਦੀ ਵਧਾਈ ਚਿੰਤਾ, ਏਜੰਸੀਆਂ ਨਾਲ ਸੰਪਰਕ ਨੇ ਖੜ੍ਹੇ ਕੀਤੇ ਸਵਾਲ
ਥਾਣਾ ਧਰਮਕੋਟ ਦੇ ਮੁਖੀ ਇੰਸਪੈਕਟਰ ਜਸਵਰਿੰਦਰ ਸਿੰਘ ਨੇ ਸੰਪਰਕ ਕਰਨ ’ਤੇ ਕਿਹਾ ਕਿ ਪੁਲਸ ਵੱਲੋਂ ਪਿੰਡ ਮੌਜਗੜ੍ਹ ਦੇ ਵਸਨੀਕ ਨਵਜੋਤ ਸਿੰਘ ਵਿਰੁੱਧ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ 17 ਜਨਵਰੀ ਨੂੰ ਵਾਪਰੀ ਸੀ। ਪੀੜਤਾ ਦੀ ਮਾਂ ਦੇ ਬਿਆਨਾਂ ’ਤੇ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ ਅਤੇ ਮੁੱਢਲੀ ਤਫਤੀਸ਼ ਦੌਰਾਨ ਸਾਹਮਣੇ ਆ ਰਿਹਾ ਹੈ ਕਿ ਕਥਿਤ ਦੋਸ਼ੀ ਲੜਕਾ ਨੇਪਾਲ ਭੱਜ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਟੀਮਾਂ ਬਣਾ ਕੇ ਨੇਪਾਲ ਭੇਜੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਚਿੱਟੇ ਦਿਨ ਜੀ. ਟੀ. ਰੋਡ ’ਤੇ ਚੱਲ ਰਿਹਾ ਦੇਹ ਵਪਾਰ ਦਾ ਧੰਦਾ, 200 ਰੁ. ਲੈ ਕੇ ਝਾੜੀਆਂ ’ਚ ਪਰੋਸਿਆ ਜਾਂਦਾ ਜਿਸਮ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।