ਵਿਆਹ ਦਾ ਝਾਂਸਾ ਦੇ ਕੇ ਨਾਬਾਲਗਾ ਨੂੰ ਕੀਤਾ ਅਗਵਾ, ਭਰਾ-ਭੈਣ ਖ਼ਿਲਾਫ਼ ਕੇਸ ਦਰਜ

Monday, Dec 25, 2023 - 02:45 PM (IST)

ਵਿਆਹ ਦਾ ਝਾਂਸਾ ਦੇ ਕੇ ਨਾਬਾਲਗਾ ਨੂੰ ਕੀਤਾ ਅਗਵਾ, ਭਰਾ-ਭੈਣ ਖ਼ਿਲਾਫ਼ ਕੇਸ ਦਰਜ

ਲੁਧਿਆਣਾ (ਰਾਮ) : ਵਿਆਹ ਦਾ ਝਾਂਸਾ ਦੇ ਕੇ ਨਾਬਾਲਗਾ ਨੂੰ ਅਗਵਾ ਕਰਨ ਦੇ ਦੋਸ਼ ’ਚ ਥਾਣਾ ਜਮਾਲਪੁਰ ਦੀ ਪੁਲਸ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ’ਚ ਪੁਲਸ ਨੇ ਭਰਾ-ਭੈਣ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਕਰਮਤੇਜ ਸਿੰਘ ਪੁੱਤਰ ਸੁਖਵਿੰਦਰ ਸਿੰਘ ਅਤੇ ਉਸ ਦੀ ਭੈਣ ਮਨਦੀਪ ਕੌਰ ਵਾਸੀ ਪਿੰਡ ਢੁੱਡੀ, ਜ਼ਿਲ੍ਹਾ ਫਰੀਦਕੋਟ ਵਜੋਂ ਹੋਈ ਹੈ।

ਫਿਲਹਾਲ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਕਸ਼ਮੀਰ ਸਿੰਘ ਦੀ ਪਤਨੀ ਜਸਵੀਰ ਕੌਰ ਨੇ ਦੱਸਿਆ ਕਿ ਉਸ ਦੀ ਸਭ ਤੋਂ ਛੋਟੀ ਧੀ (ਉਮਰ 17 ਸਾਲ 5 ਮਹੀਨੇ) 4 ਦਸੰਬਰ ਨੂੰ ਬਿਨਾਂ ਕੁੱਝ ਦੱਸੇ ਘਰੋਂ ਚਲੀ ਗਈ ਸੀ। ਜਦੋਂ ਭਾਲ ਕੀਤੀ ਤਾਂ ਪਤਾ ਲੱਗਾ ਕਿ ਕਰਮਤੇਜ ਸਿੰਘ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਅਗਵਾ ਕਰ ਕੇ ਲੈ ਗਿਆ ਹੈ। ਇਸ ’ਚ ਉਸ ਦੀ ਭੈਣ ਮਨਦੀਪ ਕੌਰ ਵੀ ਸ਼ਾਮਲ ਹੈ। ਇਸ ’ਤੇ ਉਸ ਨੇ ਮਾਮਲੇ ਦੀ ਸ਼ਿਕਾਇਤ ਦਰਜ ਕਰਵਾਈ।


author

Babita

Content Editor

Related News