ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਕੁੜੀ ਨੂੰ ਕੀਤਾ ਅਗਵਾ, ਮਾਮਲਾ ਦਰਜ

Friday, Jan 12, 2024 - 03:49 PM (IST)

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਕੁੜੀ ਨੂੰ ਕੀਤਾ ਅਗਵਾ, ਮਾਮਲਾ ਦਰਜ

ਲੁਧਿਆਣਾ (ਗੌਤਮ) : ਸਾਹਨੇਵਾਲ ਅਧੀਨ ਪੈਂਦੇ ਇਲਾਕੇ ਲੋਹਾਰਾ ਤੋਂ ਇਕ ਨੌਜਵਾਨ ਨੇ ਵਿਆਹ ਦਾ ਝਾਂਸਾ ਦੇ ਕੇ ਇਕ ਨਾਬਾਲਗ ਕੁੜੀ ਨੂੰ ਅਗਵਾ ਕਰ ਲਿਆ। ਥਾਣਾ ਸਾਹਨੇਵਾਲ ਦੀ ਪੁਲਸ ਨੇ ਨਾਬਾਲਗਾ ਦੇ ਪਿਤਾ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਅਗਵਾ ਦਾ ਕੇਸ ਦਰਜ ਕਰ ਲਿਆ ਹੈ।

ਪੁਲਸ ਨੂੰ ਦਿੱਤੇ ਆਪਣੇ ਬਿਆਨ ’ਚ ਪਿਤਾ ਨੇ ਦੱਸਿਆ ਕਿ ਉਹ ਅਤੇ ਉਸ ਦੀ ਪਤਨੀ ਰੋਜ਼ਾਨਾ ਦੀ ਤਰ੍ਹਾਂ ਕੰਮ ’ਤੇ ਗਏ ਸਨ ਅਤੇ ਉਸ ਦੀ 17 ਸਾਲਾ ਧੀ ਘਰ ’ਚ ਇਕੱਲੀ ਸੀ। ਸ਼ਾਮ ਨੂੰ ਜਦੋਂ ਉਹ ਘਰ ਪਰਤਿਆ ਤਾਂ ਉਸ ਦੀ ਧੀ ਘਰ ਨਹੀਂ ਸੀ। ਕਾਫੀ ਭਾਲ ਕੀਤੀ ਗਈ ਪਰ ਕੁਝ ਨਹੀਂ ਮਿਲਿਆ।

ਉਸ ਨੇ ਦੱਸਿਆ ਕਿ ਉਸ ਨੂੰ ਸ਼ੱਕ ਹੈ ਕਿ ਕਿਸੇ ਨੇ ਉਸ ਦੀ ਧੀ ਨੂੰ ਵਿਆਹ ਕਰਵਾਉਣ ਦੀ ਨੀਅਤ ਨਾਲ ਅਗਵਾ ਕਰ ਲਿਆ ਹੈ। ਸਬ-ਇੰਸਪੈਕਟਰ ਰਘੁਵੀਰ ਸਿੰਘ ਨੇ ਦੱਸਿਆ ਕਿ ਪੁਲਸ ਦੋਸ਼ੀ ਅਤੇ ਨਾਬਾਲਗਾ ਦੀ ਭਾਲ ਕਰ ਰਹੀ ਹੈ।


author

Babita

Content Editor

Related News