ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਨੂੰ ਕੀਤਾ ਅਗਵਾ, ਪਰਚਾ
Friday, Dec 06, 2024 - 02:38 PM (IST)
ਜ਼ੀਰਕਪੁਰ (ਅਸ਼ਵਨੀ) : ਜ਼ੀਰਕਪੁਰ ਦੀ ਨਾਬਾਲਗ ਕੁੜੀ ਨੂੰ ਵਿਅਕਤੀ ਵਿਆਹ ਦਾ ਝਾਂਸਾ ਦੇ ਕੇ ਭਜਾ ਲੈ ਗਿਆ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਸ ਨੇ ਕ੍ਰਿਸ਼ਨ ਨਿਵਾਸੀ ਯੂ. ਪੀ. ਖ਼ਿਲਾਫ਼ ਪਰਚਾ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਨਾਬਾਲਗ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 3 ਦਸੰਬਰ ਨੂੰ ਉਸ ਦੀ ਬੇਟੀ ਕਿਸੇ ਕੰਮ ਤੋਂ ਘਰੋਂ ਗਈ ਸੀ ਅਤੇ ਹੁਣ ਤੱਕ ਵਾਪਸ ਨਹੀਂ ਪਰਤੀ। ਉਸ ਦੀ ਭਾਲ ਕਰ ਰਹੇ ਪਰਿਵਾਰਕ ਮੈਂਬਰਾਂ ਨੇ ਆਸ-ਪਾਸ ਰਹਿਣ ਵਾਲੇ ਲੋਕਾਂ ਤੋਂ ਪੁੱਛਗਿੱਛ ਕੀਤੀ ਤਾਂ ਪਤਾ ਲੱਗਿਆ ਕਿ ਕ੍ਰਿਸ਼ਨ ਨਾਮਕ ਵਿਅਕਤੀ ਉਸ ਦੀ ਧੀ ਨੂੰ ਵਿਆਹ ਦਾ ਝਾਂਸਾ ਦੇ ਕੇ ਨਾਲ ਲੈ ਗਿਆ ਹੈ। ਮਾਮਲੇ ਦੀ ਪੁਸ਼ਟੀ ਐੱਸ. ਐੱਚ. ਓ. ਜਸਕੰਵਲ ਸਿੰਘ ਸੇਖੋਂ ਨੇ ਕੀਤੀ ਤੇ ਦੱਸਿਆ ਕਿ ਮੁਲਜ਼ਮ ਦੀ ਭਾਲ ’ਚ ਪੁਲਸ ਨੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।