ਘਰੋਂ ਸਬਜ਼ੀ ਲੈਣ ਗਈ ਕੁੜੀ ਨੂੰ ਵਰਗਲਾ ਕੇ ਲੈ ਗਿਆ ਵਿਅਕਤੀ
Saturday, Jan 18, 2025 - 03:51 PM (IST)
ਸਾਹਨੇਵਾਲ (ਜਗਰੂਪ)- ਥਾਣਾ ਸਾਹਨੇਵਾਲ ’ਚ ਇਕ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੀ ਲੜਕੀ ਨੂੰ ਇਕ ਵਿਅਕਤੀ ਵਿਆਹ ਕਰਵਾਉਣ ਦੀ ਨੀਅਤ ਨਾਲ ਵਰਗਲਾ ਕੇ ਕਿਧਰੇ ਲੈ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਨਿਹੰਗ ਸਿੰਘਾਂ ਵੱਲੋਂ ਪੁਲਸ 'ਤੇ ਹਮਲਾ! SHO ਦੀ ਅੱਖ ਨੇੜੇ ਲੱਗੀ ਤਲਵਾਰ, 4 ਮੁਲਾਜ਼ਮ ਜ਼ਖ਼ਮੀ
ਇਸ ਸਬੰਧੀ ਚੌਕੀ ਕੰਗਣਵਾਲ ਦੇ ਥਾਣੇਦਾਰ ਸੁਰਜੀਤ ਸਿੰਘ ਨੂੰ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਸ ਦੀ ਨਾਬਾਲਿਗ 16 ਸਾਲ 10 ਮਹੀਨੇ ਦੀ ਧੀ, ਜੋ ਘਰੋਂ ਸਬਜ਼ੀ ਲੈਣ ਦਾ ਕਹਿ ਕੇ ਕਿਧਰੇ ਚਲੀ ਗਈ, ਜਿਸ ਦੀ ਭਾਲ ਕਰਨ ’ਤੇ ਪਤਾ ਲੱਗਾ ਕਿ ਰੋਹਿਤ ਪਾਸਵਾਨ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਕਿਧਰੇ ਲੈ ਗਿਆ ਹੈ, ਜਿਸ ਖ਼ਿਲਾਫ਼ ਥਾਣਾ ਸਾਹਨੇਵਾਲ ’ਚ ਮਾਮਲਾ ਦਰਜ ਕਰ ਕੇ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8