ਰਾਸ਼ਨ ਲੈਣ ਗਈ 17 ਸਾਲਾ ਕੁੜੀ ਨਹੀਂ ਪਰਤੀ ਵਾਪਸ, ਬੰਧਕ ਬਣਾਉਣ ਦਾ ਪਰਚਾ ਦਰਜ
Thursday, Mar 06, 2025 - 03:34 PM (IST)

ਲੁਧਿਆਣਾ (ਅਨਿਲ): ਥਾਣਾ ਜੋਧੇਵਾਲ ਦੀ ਪੁਲਸ ਨੇ ਇਕ ਮਹਿਲਾ ਦੀ ਸ਼ਿਕਾਇਤ 'ਤੇ ਉਸ ਦੀ ਨਾਬਾਲਗ ਧੀ ਨੂੰ ਨਿੱਜੀ ਸਵਾਰਥ ਲਈ ਬੰਧਕ ਬਣਾ ਕੇ ਰੱਖਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਂਚ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸ਼ਿਮਲਾ ਕਾਲੋਨੀ ਦੀ ਰਹਿਣ ਵਾਲੀ ਮਹਿਲਾ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੀ 17 ਸਾਲਾ ਨਾਬਾਲਗ ਧੀ ਘਰੋਂ ਰਾਸ਼ਨ ਲੈਣ ਲਈ ਦੁਕਾਨ 'ਤੇ ਗਈ ਸੀ, ਜੋ ਵਾਪਸ ਨਹੀਂ ਆਈ। ਇਸ ਮਗਰੋਂ ਪੁਲਸ ਨੇ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਮੁਲਾਜ਼ਮਾਂ ਦੀ ਆਵੇਗੀ ਸ਼ਾਮਤ! ਸਵੇਰੇ-ਸਵੇਰੇ ਵੱਜ ਗਿਆ 'ਛਾਪਾ'
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8