ਨਾਬਾਲਗ ਲੜਕੀ ਨਾਲ ਜਬਰ-ਜ਼ਿਨਾਹ ਕਰਨ ਵਾਲੇ ਗੁਆਂਢੀ ਨੂੰ ਅਦਾਲਤ ਨੇ ਸੁਣਾਈ ਸਖ਼ਤ ਸਜ਼ਾ

05/11/2022 11:57:29 AM

ਮੋਗਾ (ਸੰਦੀਪ ਸ਼ਰਮਾ) : ਜ਼ਿਲ੍ਹਾ ਅਤੇ ਐਡੀਸ਼ਨਲ ਜੱਜ ਵਿਕਰਾਂਤ ਕੁਮਾਰ ਦੀ ਅਦਾਲਤ ਵਿਚ 3 ਸਾਲ ਪਹਿਲਾਂ ਥਾਣਾ ਨਿਹਾਲ ਸਿੰਘ ਵਾਲਾ ਪੁਲਸ ਵਲੋਂ ਨਾਬਾਲਗਾ ਨਾਲ ਜਬਰ-ਜ਼ਿਨਾਹ ਕਰਨ ਦੇ ਮਾਮਲੇ ਵਿਚ ਘਿਰੇ ਬਜ਼ੁਰਗ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਉਸ ਨੂੰ 20 ਸਾਲ ਦੀ ਕੈਦ ਅਤੇ 50 ਹਜ਼ਾਰ ਰੁਪਏ ਜੁਰਮਾਨੇ ਦਾ ਭੁਗਤਾਨ ਕਰਨ ਦਾ ਆਦੇਸ਼ ਦਿੱਤਾ ਹੈ। ਇਸ ਮਾਮਲੇ ਵਿਚ ਪੀੜਤ ਬੱਚੀ ਅਤੇ ਉਸਦੇ ਪਰਿਵਾਰ ਵਾਲਿਆਂ ਨੇ ਪੁਲਸ ਨੂੰ ਬਿਆਨ ਦਿੱਤੇ ਸਨ ਕਿ ਉਨ੍ਹਾਂ ਦੀ ਨਾਬਾਲਗ ਬੇਟੀ ਗੁਆਂਢ ਦੇ ਘਰ ਛੋਟੇ ਬੱਚਿਆਂ ਦੇ ਨਾਲ ਖੇਡਣ ਗਈ ਸੀ।

ਇਸ ਦੌਰਾਨ ਇਸ ਪਰਿਵਾਰ ਦੇ ਬਜ਼ੁਰਗ ਮਲਕੀਤ ਸਿੰਘ ਵਲੋਂ ਉਨ੍ਹਾਂ ਦੀ ਬੇਟੀ ਨੂੰ ਬਹਿਲਾ ਫੁਸਲਾ ਕੇ ਘਰ ਤੋਂ ਲਿਜਾ ਕੇ ਉਸ ਨਾਲ ਜਬਰ-ਜ਼ਿਨਾਹ ਕੀਤਾ, ਜਿਸ ’ਤੇ ਪੁਲਸ ਵਲੋਂ ਮਲਕੀਤ ਸਿੰਘ ਖ਼ਿਲਾਫ ਥਾਣਾ ਨਿਹਾਲ ਸਿੰਘ ਵਾਲਾ ਵਿਚ ਬਣਦੀਆਂ ਵੱਖ-ਵੱਖ ਧਾਰਾਵਾਂ ਦੇ ਨਾਲ-ਨਾਲ ਪਾਸਕੋ (ਪ੍ਰੋਟਕਸ਼ਨ ਆਫ਼ ਚਿਲਡਰਨ ਫਾਰਮ ਸੈਕਸੁਅਲ ਆਫਿਸ) ਦੀ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ਵਿਚ ਮੰਗਲਵਾਰ ਨੂੰ ਮਾਣਯੋਗ ਅਦਾਲਤ ਨੇ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਵਿਚ ਪੇਸ਼ ਕੀਤੇ ਸਬੂਤਾਂ ਅਤੇ ਗਵਾਹਾਂ ਦੇ ਆਧਾਰ ’ਤੇ ਆਪਣਾ ਫ਼ੈਸਲਾ ਸੁਣਾਇਆ ਹੈ।

 


Gurminder Singh

Content Editor

Related News