ਮੋਗਾ ਦੀ ਸ਼ਰਮਸਾਰ ਕਰਨ ਵਾਲੀ ਘਟਨਾ, ਪੋਤੀ ਦੀ ਉਮਰ ਦੀ ਕੁੜੀ ਨਾਲ 60 ਸਾਲਾ ਬਜ਼ੁਰਗ ਨੇ ਟੱਪੀਆਂ ਹੱਦਾਂ

Friday, Feb 03, 2023 - 06:38 PM (IST)

ਮੋਗਾ ਦੀ ਸ਼ਰਮਸਾਰ ਕਰਨ ਵਾਲੀ ਘਟਨਾ, ਪੋਤੀ ਦੀ ਉਮਰ ਦੀ ਕੁੜੀ ਨਾਲ 60 ਸਾਲਾ ਬਜ਼ੁਰਗ ਨੇ ਟੱਪੀਆਂ ਹੱਦਾਂ

ਮੋਗਾ : ਮੋਗਾ ਦੇ ਇਕ ਇਲਾਕੇ ਵਿਚ 60 ਸਾਲ ਤੋਂ ਜ਼ਿਆਦਾ ਉਮਰ ਦੇ ਬਜ਼ੁਰਗ ਵਲੋਂ ਆਪਣੀ ਪੋਤੀ ਦੀ ਉਮਰ ਦੀ ਨਾਬਾਲਿਗ ਕੁੜੀ ਨਾਲ ਜਬਰ-ਜ਼ਿਨਾਹ ਕੀਤੇ ਜਾਣ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਮੋਗਾ ਵਿਚ ਦੋ ਦਿਨਾਂ ਵਿਚ ਜਬਰ-ਜ਼ਿਨਾਹ ਕੀਤੇ ਜਾਣ ਦਾ ਇਹ ਦੂਜਾ ਮਾਮਲਾ ਹੈ। ਦੂਜੇ ਪਾਸੇ ਪੁਲਸ ਨੇ ਪੀੜਤ ਕੁੜੀ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ’ਤੇ ਪੋਸਕੋ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 

ਇਹ ਵੀ ਪੜ੍ਹੋ : ਜ਼ੁਰਮ ਦੀ ਦੁਨੀਆ ’ਚ ਦਹਿਸ਼ਤ ਫੈਲਾਉਣ ਵਾਲੇ ਗੈਂਗਸਟਰ ਲਾਰੈਂਸ ਬਿਸ਼ਨੋਈ ਬਾਰੇ ਹੁਣ ਤਕ ਦਾ ਸਭ ਤੋਂ ਵੱਡਾ ਖੁਲਾਸਾ

ਜਾਣਕਾਰ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਨਾਬਾਲਿਗ ਕੁੜੀ ਦੇ ਮਾਤਾ-ਪਿਤਾ ਦਾ ਦਿਮਾਗੀ ਸੰਤੁਲਨ ਪਹਿਲਾਂ ਹੀ ਵਿਗੜਿਆ ਹੋਇਆ ਹੈ। ਪੀੜਤਾ ਨੂੰ ਇਲਾਜ ਲਈ ਮੋਗਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਪੁਲਸ ਪੀੜਤਾ ਦੇ ਚਾਚਾ-ਚਾਚੀ ਦੇ ਬਿਆਨਾਂ ’ਤੇ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਦਲਜੀਤ ਸਿੰਘ ਧਾਲੀਵਾਲ ਦਾ ਕਹਿਣਾ ਹੈ ਕਿ ਮੁਲਜ਼ਮ ਖ਼ਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਤਰਨਤਾਰਨ ’ਚ ਵੱਡੀ ਵਾਰਦਾਤ, ਪਰਿਵਾਰ ਸਾਹਮਣੇ ਘਰੋਂ ਚੁੱਕ ਕੇ ਲੈ ਗਏ ਨਾਬਾਲਿਗ ਕੁੜੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News