ਪੰਜਾਬ 'ਚ ਸ਼ਰਮਨਾਕ ਘਟਨਾ! ਮਾਂ ਕੋਲੋਂ ਸੁੱਤੀ ਪਈ ਬੱਚੀ ਨੂੰ ਚੁੱਕ ਕੇ ਬਾਥਰੂਮ 'ਚ ਲੈ ਗਿਆ ਗੁਆਂਢੀ ਤੇ ਫ਼ਿਰ...

Monday, Aug 19, 2024 - 12:30 PM (IST)

ਲੁਧਿਆਣਾ (ਅਨਿਲ)- ਥਾਣਾ ਸਲੇਮ ਟਾਬਰੀ ਦੇ ਅਧੀਨ ਆਉਂਦੇ ਪਿੰਡ ਕਾਸਾਬਾਦ ’ਚ ਇਕ ਨਾਬਾਲਗ ਲੜਕੀ ਨਾਲ ਉਸ ਦੇ ਗੁਆਂਢੀ ਵੱਲੋਂ ਜਬਰ-ਜ਼ਨਾਹ ਕਰਨ ਦਾ ਮਾਮਲਾ ਪੁਲਸ ਨੇ ਦਰਜ ਕੀਤਾ ਹੈ। ਥਾਣਾ ਸਲੇਮ ਟਾਬਰੀ ਦੇ ਸਹਾਇਕ ਮੁਖੀ ਸਬ-ਇੰਸਪੈਕਟਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਇਕ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ 4 ਅਗਸਤ ਨੂੰ ਉਹ ਆਪਣੇ ਬੱਚਿਆਂ ਨਾਲ ਸੌਂ ਰਹੀ ਸੀ ਅਤੇ ਇਸ ਦੌਰਾਨ ਉਸ ਦੀ ਅੱਖ ਖੁੱਲ੍ਹੀ ਤਾਂ ਉਸ ਨੇ ਦੇਖਿਆ ਕਿ ਉਸ ਦੀ 13 ਸਾਲ ਦੀ ਲੜਕੀ ਘਰ ’ਚ ਨਹੀਂ ਹੈ।

ਇਹ ਖ਼ਬਰ ਵੀ ਪੜ੍ਹੋ - 'ਗੁੱਡੂ ਅੰਕਲ ਚਿਪਸ ਦਿਵਾਉਣ ਦਾ ਕਹਿ ਕੇ ਲੈ ਗਏ ਤੇ ਫ਼ਿਰ...' 6 ਸਾਲਾ ਮਾਸੂਮ ਨੇ ਰੋ-ਰੋ ਸੁਣਾਈ ਹੱਡਬੀਤੀ

ਇਸ ਤੋਂ ਬਾਅਦ ਉਹ ਆਪਣੀ ਲੜਕੀ ਨੂੰ ਲੱਭਣ ਲੱਗੀ, ਜਦੋਂ ਉਹ ਆਪਣੇ ਨੀਚੇ ਵਾਲੇ ਕਮਰਿਆਂ ’ਚ ਗਈ ਤਾਂ ਨਾਲ ਵਾਲੇ ਬਾਥਰੂਮ ’ਚ ਉਸ ਦੀ 13 ਸਾਲਾ ਨਾਬਾਲਗ ਲੜਕੀ ਨਾਲ ਉਸ ਦਾ ਗੁਆਂਢੀ ਮੁਹੰਮਦ ਅਸਲਮ ਉਰਫ ਦਾਨਿਸ਼ ਪੁੱਤਰ ਮੁਹੰਮਦ ਸ਼ੋਏਬ ਵਾਸੀ ਕਾਸਾਬਾਦ ਗਲਤ ਕੰਮ ਕਰ ਰਿਹਾ ਸੀ।

ਇਹ ਖ਼ਬਰ ਵੀ ਪੜ੍ਹੋ - ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ! 5 ਦਿਨਾਂ ਦੇ ਅੰਦਰ ਹੀ ਬੁੱਝ ਗਏ ਘਰ ਦੇ ਦੋਵੇਂ ਚਿਰਾਗ

ਇਸ ਤੋਂ ਬਾਅਦ ਪੀੜਤ ਔਰਤ ਨੇ ਉਕਤ ਮਾਮਲੇ ਸਬੰਧੀ ਥਾਣਾ ਸਲੇਮ ਟਾਬਰੀ ਦੀ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ, ਜਿਸ ’ਤੇ ਥਾਣਾ ਸਲੇਮ ਟਾਬਰੀ ਪੁਲਸ ਨੇ 14 ਦਿਨਾਂ ਤੋਂ ਬਾਅਦ ਮੁਲਜ਼ਮ ਮੁਹੰਮਦ ਅਸਲਮ ਉਰਫ ਦਾਨਿਸ਼ ਪੁੱਤਰ ਮੁਹੰਮਦ ਸ਼ੋਏਬ ਖਿਲਾਫ ਜਬਰ-ਜ਼ਨਾਹ ਕਰਨ ਅਤੇ ਪੋਕਸੋ ਐਕਟ ਤਹਿਤ ਕੇਸ ਦਰਜ ਕਰ ਕੇ ਮੁਲਜ਼ਮ ਮੁਹੰਮਦ ਅਸਲਮ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਗਿਆ ਹੈ, ਤਾਂ ਕਿ ਅੱਗੇ ਦੀ ਪੁੱਛਗਿੱਛ ਕੀਤੀ ਜਾ ਸਕੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News