ਸਕੂਲ ਤੋਂ ਘਰ ਆ ਕੇ ਨਾਬਾਲਗ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ, ਹਾਲਤ ਵੇਖ ਪਰਿਵਾਰ ਦੇ ਉੱਡੇ ਹੋਸ਼
Wednesday, Nov 27, 2024 - 06:55 PM (IST)
ਜਲੰਧਰ- ਜਲੰਧਰ ਸ਼ਹਿਰ 'ਚ 14 ਸਾਲਾ ਕੁੜੀ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ਦੇ ਅਬਾਦਪੁਰਾ ਇਲਾਕੇ 'ਚ 14 ਸਾਲਾ ਕੁੜੀ ਨੇ ਆਪਣੇ ਘਰ 'ਚ ਹੀ ਸ਼ੱਕੀ ਹਾਲਾਤ 'ਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।
ਮ੍ਰਿਤਕ ਕੁੜੀ ਦੀ ਪਛਾਣ ਦਯਾਵੰਤੀ ਪੁੱਤਰੀ ਸ਼ਾਂਤੂ ਰਾਮ ਵਾਸੀ ਅਬਾਦਪੁਰਾ ਵਜੋਂ ਹੋਈ ਹੈ। ਉਹ ਸਰਕਾਰੀ ਸਕੂਲ ਦੀ ਵਿਦਿਆਰਥਣ ਸੀ, ਜੋ ਸਕੂਲ ਤੋਂ ਘਰ ਆਈ ਅਤੇ ਆਪਣੇ ਕਮਰੇ ਵਿੱਚ ਜਾ ਕੇ ਖ਼ੁਦਕੁਸ਼ੀ ਕਰ ਲਈ। ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਸਨਸਨੀ ਫ਼ੈਲ ਗਈ।ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਨੰ. 6 ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਜਾਰੀ ਹੈ। ਫਿਲਹਾਲ ਕੁੜੀ ਨੇ ਇਹ ਖ਼ੌਫ਼ਨਾਕ ਕਦਮ ਕਿਉਂ ਚੁੱਕਿਆ ਇਸ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ ਪਰ ਪੁਲਸ ਵੱਲੋਂ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸਕੂਲ ਬੱਸ ਦੀ ਟੱਕਰ ਹੋਣ ਕਾਰਨ ਵੱਡਾ ਹਾਦਸਾ, 8 ਸਾਲਾ ਬੱਚੀ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8