ਪੰਜਾਬ 'ਚ ਰੂਹ ਕੰਬਾਊ ਘਟਨਾ: 2 ਪ੍ਰਵਾਸੀਆਂ ਵੱਲੋਂ ਨਾਬਾਲਗਾ ਨਾਲ ਜਬਰ-ਜ਼ਿਨਾਹ, ਕੁੜੀ ਦੇ ਹੱਥ ਬੰਨ੍ਹ ਹੋਏ ਫ਼ਰਾਰ

Monday, Jul 31, 2023 - 04:33 PM (IST)

ਪੰਜਾਬ 'ਚ ਰੂਹ ਕੰਬਾਊ ਘਟਨਾ: 2 ਪ੍ਰਵਾਸੀਆਂ ਵੱਲੋਂ ਨਾਬਾਲਗਾ ਨਾਲ ਜਬਰ-ਜ਼ਿਨਾਹ, ਕੁੜੀ ਦੇ ਹੱਥ ਬੰਨ੍ਹ ਹੋਏ ਫ਼ਰਾਰ

ਬਨੂੜ (ਗੁਰਪਾਲ) : ਬਨੂੜ ਤੋਂ ਤੇਪਲਾ ਨੂੰ ਜਾਂਦੇ ਕੌਮੀ ਮਾਰਗ ’ਤੇ ਸਥਿਤ ਥਾਣਾ ਸ਼ੰਭੂ ਅਧੀਨ ਪੈਂਦੇ ਇਕ ਪਿੰਡ ’ਚ ਨਾਬਾਲਗ ਕੁੜੀ ਨਾਲ 2 ਪ੍ਰਵਾਸੀ ਨੌਜਵਾਨਾਂ ਵੱਲੋਂ ਜਬਰ-ਜ਼ਿਨਾਹ ਕਰਨ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਪਿੰਡ ਨੇੜੇ ਸਥਿਤ ਕਿਸੇ ਗੋਦਾਮ ’ਚ ਕੰਮ ਕਰਨ ਵਾਲੇ 2 ਨੌਜਵਾਨ ਪਿੰਡ ਦੇ ਵਸਨੀਕ ਦੇ ਘਰ ’ਚ ਕਿਰਾਏ ’ਤੇ ਰਹਿੰਦੇ ਸਨ। ਬੀਤੀ ਰਾਤ ਇਹ ਨਾਬਾਲਗ ਕੁੜੀ ਜਦੋਂ ਪਿੰਡ ’ਚ ਸਥਿਤ ਕਿਸੇ ਦੁਕਾਨ ਤੋਂ ਤਕਰੀਬਨ 8 ਕੁ ਵਜੇ ਸਾਮਾਨ ਲੈ ਕੇ ਆ ਰਹੀ ਸੀ ਤਾਂ ਕਿਰਾਏ ਦੇ ਮਕਾਨ ’ਚ ਰਹਿੰਦੇ ਪ੍ਰਵਾਸੀ ਨੌਜਵਾਨ ਕੁੜੀ ਨੂੰ ਮਕਾਨ ਅੰਦਰ ਲੈ ਕੇ ਗਏ। ਨੌਜਵਾਨ ਨਾਬਾਲਿਗ ਕੁੜੀ ਨਾਲ ਜਬਰ-ਜ਼ਿਨਾਹ ਕਰਨ ਤੋਂ ਬਾਅਦ ਪੀੜਤਾ ਦੇ ਹੱਥਾਂ ਨੂੰ ਕਿਸੇ ਕੱਪੜੇ ਜਾਂ ਰੱਸੀ ਨਾਲ ਬੰਨ੍ਹ ਕੇ ਕਮਰੇ ’ਚ ਬੰਦ ਕਰ ਕੇ ਫ਼ਰਾਰ ਹੋ ਗਏ।

ਇਹ ਵੀ ਪੜ੍ਹੋ :  'ਆਪ' ਵਿਧਾਇਕਾਂ ਖ਼ਿਲਾਫ਼ ਸ਼ਿਕਾਇਤਾਂ ਮਿਲਣ ਮਗਰੋਂ ਮੀਟਿੰਗਾਂ ਸ਼ੁਰੂ, ਹਾਈਕਮਾਨ ਕੋਲ ਪੁੱਜੇਗੀ 'ਰਿਐਲਿਟੀ'

ਜਦੋਂ ਗੁਆਂਢੀ ਅਤੇ ਪਿੰਡ ਦੇ ਵਸਨੀਕਾਂ ਨੂੰ ਘਟਨਾ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਪੁਲਸ ਨੂੰ 100 ’ਤੇ ਫੋਨ ਕਰ ਕੇ ਸੂਚਿਤ ਕੀਤਾ ਗਿਆ। ਪੀੜਤ ਨਾਬਾਲਗ ਕੁੜੀ ਦੇ ਮਾਪਿਆਂ ਅਤੇ ਪਿੰਡ ਦੇ ਵਸਨੀਕਾਂ ਨੇ ਕਮਰੇ ਦੇ ਦਰਵਾਜ਼ੇ ਦਾ ਜਿੰਦਰਾ ਤੋੜ ਕੇ ਕੁੜੀ ਨੂੰ ਬਾਹਰ ਕੱਢ ਕੇ ਹਸਪਤਾਲ ਦਾਖ਼ਲ ਕਰਾਇਆ। 

ਇਹ ਵੀ ਪੜ੍ਹੋ : ਧਰਮੀ ਫੌ਼ਜੀਆਂ ਤੇ ਕੁਦਰਤੀ ਆਫ਼ਤ ਦਾ ਸ਼ਿਕਾਰ ਹੋਏ ਕਿਸਾਨ-ਮਜ਼ਦੂਰਾਂ ਲਈ ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ

ਥਾਣਾ ਸ਼ੰਭੂ ਦੇ ਮੁਖੀ ਇੰਸਪੈਕਟਰ ਰਾਹੁਲ ਕੌਸ਼ਿਕ ਨੇ ਦੱਸਿਆ ਕਿ ਨਾਬਾਲਗ ਕੁੜੀ ਦੀ ਮਾਤਾ ਦੇ ਬਿਆਨਾਂ ’ਤੇ ਮੁਲਜ਼ਮ ਨੌਜਵਾਨ ਵਿਕਾਸ ਵਾਸੀ ਹਰਿਆਣਾ ਤੇ ਸੁਖਵੀਰ ਵਾਸੀ ਰਾਜਸਥਾਨ ਖ਼ਿਲਾਫ਼ ਧਾਰਾ 376, 342, 365, 328 ਆਈ. ਪੀ. ਸੀ. ਅਤੇ ਪੈਸਕੋ ਚਿਲਡਰਨਜ਼ ਸੈਕਸੁੂਅਲ ਐਕਟ ਅਧੀਨ ਮਾਮਲਾ ਦਰਜ ਕਰ ਕੇ ਮੁਲਜ਼ਮ ਨੌਜਵਾਨਾਂ ਨੂੰ ਕਾਬੂ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਹੁਣ ਟ੍ਰੈਫਿਕ ਚਲਾਨ ਹੋਣ 'ਤੇ ਜੁਰਮਾਨਾ ਭਰਨ ਦੀ ਖੱਜਲ-ਖੁਆਰੀ ਤੋਂ ਮਿਲੇਗਾ ਛੁਟਕਾਰਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Harnek Seechewal

Content Editor

Related News