ਨਾਬਾਲਗ ਮੁੰਡੇ ਨੇ ਰੋਲ਼ੀ ਨਾਬਾਲਗਾ ਦੀ ਪੱਤ, ਅਦਾਲਤ ਨੇ ਸੁਣਾਈ 20 ਸਾਲ ਦੀ ਕੈਦ
Saturday, May 25, 2024 - 11:17 AM (IST)

ਚੰਡੀਗੜ੍ਹ (ਸੁਸ਼ੀਲ): ਨਾਬਾਲਗਾ ਨਾਲ ਜਬਰ-ਜ਼ਿਨਾਹ ਮਾਮਲੇ ’ਚ ਸਪੈਸ਼ਲ ਫਾਸਟ ਟ੍ਰੈਕ ਅਦਾਲਤ ਨੇ ਨਾਬਾਲਗ ਮੁੰਡੇ ਨੂੰ 20 ਸਾਲ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਉਸ ’ਤੇ 30 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਾਇਆ ਹੈ। ਘਟਨਾ ਸਮੇਂ ਉਸ ਦੀ ਉਮਰ 18 ਸਾਲ ਤੋਂ ਘੱਟ ਸੀ ਪਰ ਉਸ ਖ਼ਿਲਾਫ਼ ਅਗਵਾ, ਜਬਰ-ਜ਼ਿਨਾਹ ਤੇ ਪੋਕਸੋ ਐਕਟ ਵਰਗੀਆਂ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਲਈ ਬਾਲਗ ਮੰਨਦਿਆਂ ਸਪੈਸ਼ਲ ਫਾਸਟ ਟਰੈਕ ਅਦਾਲਤ ’ਚ ਸੁਣਵਾਈ ਹੋਈ।
ਇਹ ਖ਼ਬਰ ਵੀ ਪੜ੍ਹੋ - 4 ਭੈਣ-ਭਰਾਵਾਂ ਤੇ ਮਾਂ ਸਣੇ ਅਦਾਕਾਰਾ ਦਾ ਕਤਲ, ਪਿਓ ਹੀ ਨਿਕਲਿਆ ਕਾਤਲ, ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
ਸੈਕਟਰ-36 ਥਾਣੇ ਦੀ ਪੁਲਸ ਨੇ ਤਿੰਨ ਸਾਲ ਪਹਿਲਾਂ ਅਗਵਾ, ਜਬਰ-ਜ਼ਿਨਾਹ ਅਤੇ ਪੋਕਸੋ ਐਕਟ ਦੀ ਧਾਰਾ 4 ਤਹਿਤ ਮਾਮਲਾ ਦਰਜ ਕੀਤਾ ਸੀ। ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਪੀੜਤਾ ਨੇ ਦੱਸਿਆ ਕਿ ਨਾਬਾਲਗ ਮੁੰਡਾ ਉਸ ਨੂੰ ਵਰਗਲਾ ਕੇ ਸੈਲੂਨ 'ਚ ਲੈ ਗਿਆ, ਜਿੱਥੇ ਉਸ ਨਾਲ ਜਬਰ-ਜ਼ਿਨਾਹ ਕੀਤਾ। ਸ਼ਿਕਾਇਤ ਤੋਂ ਬਾਅਦ ਸੈਕਟਰ-36 ਥਾਣੇ ਦੀ ਪੁਲਸ ਨੇ ਮਾਮਲਾ ਦਰਜ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8