ਨਾਬਾਲਗਾ ਨਾਲ ਜਬਰ-ਜ਼ਨਾਹ ਕਰਨ ਵਾਲਾ ਮਤਰੇਆ ਪਿਉ ਗ੍ਰਿਫਤਾਰ
Wednesday, Feb 14, 2018 - 06:25 AM (IST)

ਚੰਡੀਗੜ੍ਹ, (ਸੰਦੀਪ)- ਨਾਬਾਲਗਾ ਨਾਲ ਜਬਰ-ਜ਼ਨਾਹ ਕਰਨ ਦੇ ਮਾਮਲੇ 'ਚ ਮਨੀਮਾਜਰਾ ਥਾਣਾ ਪੁਲਸ ਨੇ ਪੀੜਤਾ ਦੀ ਮਾਂ ਦੀ ਸ਼ਿਕਾਇਤ 'ਤੇ ਉਸ ਦੇ ਮਤਰੇਏ ਪਿਉ ਖਿਲਾਫ ਜਬਰ-ਜ਼ਨਾਹ ਦਾ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।
ਜਾਣਕਾਰੀ ਅਨੁਸਾਰ ਮੁਲਜ਼ਮ 4 ਮਹੀਨਿਆਂ ਤੋਂ 7ਵੀਂ ਜਮਾਤ ਵਿਚ ਪੜ੍ਹਨ ਵਾਲੀ ਆਪਣੀ ਬੇਟੀ ਨਾਲ ਜਬਰ-ਜ਼ਨਾਹ ਕਰ ਰਿਹਾ ਸੀ। ਇਸ ਦਾ ਪਤਾ ਜਦੋਂ ਪੀੜਤਾ ਦੀ ਮਾਂ ਨੂੰ ਲੱਗਾ ਤਾਂ ਉਸਨੇ ਇਸ ਦੀ ਸ਼ਿਕਾਇਤ ਹੈਲਪਲਾਈਨ ਨੰਬਰ 'ਤੇ ਕੀਤੀ। ਹੈਲਪਲਾਈਨ ਤੋਂ ਟੀਮ ਪੀੜਤਾ ਦੇ ਘਰ ਪਹੁੰਚੀ ਤੇ ਸਾਰਾ ਮਾਮਲਾ ਸੁਣਨ ਤੋਂ ਬਾਅਦ ਸ਼ਿਕਾਇਤ ਦਰਜ ਕੀਤੀ। ਪੁਲਸ ਨੇ ਪੀੜਤਾ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਪੀੜਤਾ ਦੀ ਮਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।