ਨਾਬਾਲਗਾ ਨਾਲ ਛੇੜਛਾੜ ਕਰਨ ਵਾਲੇ ਨਾਮਜ਼ਦ

Wednesday, Nov 22, 2017 - 04:44 PM (IST)

ਨਾਬਾਲਗਾ ਨਾਲ ਛੇੜਛਾੜ ਕਰਨ ਵਾਲੇ ਨਾਮਜ਼ਦ


ਮੋਗਾ (ਆਜ਼ਾਦ) - ਜ਼ਿਲੇ ਦੇ ਇਕ ਪਿੰਡ ਦੀ 14 ਸਾਲਾ ਨਾਬਾਲਗ ਲੜਕੀ ਨੇ 2 ਵਿਅਕਤੀਆਂ 'ਤੇ ਉਸ ਦੇ ਨਾਲ ਛੇੜਛਾੜ ਕਰਨ ਦਾ ਦੋਸ਼ ਲਾਇਆ ਹੈ। ਪੁਲਸ ਨੇ ਕਥਿਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। 
ਪੀੜਤਾ ਨੇ ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ 'ਚ ਦੱਸਿਆ ਕਿ ਉਹ ਆਪਣੀ ਭਾਬੀ ਨਾਲ ਪਿੰਡ ਵਿਚ ਇਕ ਹੀ ਵਿਅਕਤੀ ਦੇ ਘਰ ਦੁੱਧ ਲੈਣ ਲਈ ਜਾ ਰਹੀ ਸੀ ਕਿ ਰਸਤੇ 'ਚ ਉਸ ਨੂੰ ਬੰਦਾ ਸਿੰਘ ਅਤੇ ਗੁਰਤੇਜ ਸਿੰਘ ਨੇ ਫੜ ਲਿਆ ਅਤੇ ਜ਼ਬਰਦਸਤੀ ਉਸ ਦਾ ਮੂੰਹ ਦਬਾ ਕੇ ਪਸ਼ੂ ਹਸਪਤਾਲ ਲੈ ਗਏ। ਇਸ ਦੌਰਾਨ ਮੇਰੀ ਭਾਬੀ ਉੱਥੋਂ ਭੱਜ ਗਈ। ਉੱਥੇ ਉਨ੍ਹਾਂ ਮੇਰੇ ਨਾਲ ਕਥਿਤ ਤੌਰ 'ਤੇ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ, ਜਿਸ 'ਤੇ ਮੈਂ ਰੌਲਾ ਪਾਇਆ ਤਾਂ ਪਿੰਡ ਦੇ ਲੋਕ ਇਕੱਠੇ ਹੋ ਗਏ ਅਤੇ ਉਕਤ ਦੋਵੇਂ ਦੋਸ਼ੀ ਉੱਥੋਂ ਭੱਜ ਗਏ, ਜਿਸ 'ਤੇ ਮੈਂ ਇਸ ਦੀ ਜਾਣਕਾਰੀ ਆਪਣੇ ਘਰ ਵਾਲਿਆਂ ਨੂੰ ਦਿੱਤੀ ਪਰ ਅਸੀਂ ਬਦਨਾਮੀ ਦੇ ਡਰੋਂ ਪਹਿਲਾਂ ਚੁੱਪ ਰਹੇ ਅਤੇ ਹੁਣ ਅਸੀਂ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਤਾਂ ਕਿ ਕਥਿਤ ਦੋਸ਼ੀ ਕਾਬੂ ਆ ਸਕਣ।  ਘਟਨਾ ਦੀ ਜਾਣਕਾਰੀ ਮਿਲਣ 'ਤੇ ਅਜੀਤਵਾਲ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਗਈ ਤੇ ਜਾਂਚ ਤੋਂ ਬਾਅਦ ਦੋਵਾਂ ਕਥਿਤ ਦੋਸ਼ੀਆਂ ਖਿਲਾਫ ਨਾਬਾਲਗ ਨਾਲ ਜ਼ਬਰਦਸਤੀ ਅਤੇ ਛੇੜਛਾੜ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਸਹਾਇਕ ਥਾਣੇਦਾਰ ਮਨਪ੍ਰੀਤ ਸਿੰਘ ਵੱਲੋਂ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ।


Related News