ਦੋਸਤ ਨਾਲ ਘਰੋਂ ਗਏ ਨਾਬਾਲਗ ਦੀ ਸ਼ੱਕੀ ਹਾਲਾਤ ’ਚ ਮੌਤ, ਪਿਓ ਨੇ ਜਤਾਇਆ ਕਤਲ ਦਾ ਖ਼ਦਸ਼ਾ

Thursday, Aug 08, 2024 - 06:08 PM (IST)

ਤਰਨਤਾਰਨ(ਰਮਨ)-ਭੇਦ ਭਰੇ ਹਾਲਾਤ ਵਿਚ ਨਾਬਾਲਗ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਪਰ ਪਰਿਵਾਰ ਵੱਲੋਂ ਇਸ ਨੂੰ ਮ੍ਰਿਤਕ ਦੇ ਦੋਸਤ ਵੱਲੋਂ ਕਤਲ ਦੀ ਸਾਜਿਸ਼ ’ਚ ਸ਼ਾਮਲ ਹੋਣਾ ਦੱਸਿਆ ਜਾ ਰਿਹਾ ਹੈ। ਫਿਲਹਾਲ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈਂਦੇ ਹੋਏ ਇਕ ਵਿਅਕਤੀ ਖ਼ਿਲਾਫ਼ ਪਰਚਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਭਗਵੰਤ ਸਿੰਘ ਨਿਵਾਸੀ ਝਾਮਕਾ ਖੁਰਦ ਨੇ ਦੱਸਿਆ ਕਿ ਉਸਦਾ ਬੇਟਾ ਅਵੀਨੂਰ ਸਿੰਘ (17) ਜੋ ਬਾਰ੍ਹਵੀਂ ਜਮਾਤ ਦਾ ਵਿਦਿਆਰਥੀ ਹੈ ਨੂੰ 30 ਜੁਲਾਈ ਦੀ ਰਾਤ ਉਸਦਾ ਦੋਸਤ ਅਰਸ਼ਦੀਪ ਸਿੰਘ ਆਪਣੇ ਨਾਲ ਲੈ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਅਰਸ਼ਦੀਪ ਵੱਲੋਂ ਫੋਨ ਕਰਕੇ ਸੂਚਨਾ ਦਿੱਤੀ ਜਾਂਦੀ ਹੈ ਕਿ ਰਸਤੇ ਵਿਚ ਉਨ੍ਹਾਂ ਦਾ ਮੋਟਰਸਾਈਕਲ ਦਾ ਐਕਸੀਡੈਂਟ ਹੋ ਗਿਆ ਹੈ ਅਤੇ ਅਵੀਨੂਰ ਸਿੰਘ ਜ਼ਖ਼ਮੀ ਹੋ ਗਿਆ ਹੈ।

ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸਾਬਤ ਸੂਰਤ ਸਿੱਖ ਖਿਡਾਰੀ ਜਰਮਨਪ੍ਰੀਤ ਸਿੰਘ ਨੂੰ ਦਿੱਤੀ ਵਧਾਈ

ਇਸ ਸੂਚਨਾ ਤੋਂ ਬਾਅਦ ਜ਼ਖਮੀ ਹਾਲਤ ’ਚ ਅਵੀਨੂਰ ਸਿੰਘ ਨੂੰ ਪਹਿਲਾਂ ਤਰਨਤਾਰਨ ਦੇ ਹਸਪਤਾਲ ਅਤੇ ਬਾਅਦ ਵਿਚ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਜਾਂਦਾ ਹੈ, ਜਿੱਥੇ ਸੱਟਾਂ ਜ਼ਿਆਦਾ ਲੱਗੀਆਂ ਹੋਣ ਕਾਰਨ ਡਾਕਟਰਾਂ ਵੱਲੋਂ ਉਸ ਦਾ ਇਲਾਜ ਜਾਰੀ ਸੀ। ਜਿਸ ਤੋਂ ਬਾਅਦ ਬੀਤੇ ਕੱਲ੍ਹ 6 ਅਗਸਤ ਦੀ ਸ਼ਾਮ ਅਵੀਨੂਰ ਸਿੰਘ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਮੁੱਖ ਮੰਤਰੀ ਭਗਵੰਤ ਮਾਨ ਨੇ 443 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ, ਦਿੱਤੀ ਵਧਾਈ

ਭਗਵੰਤ ਸਿੰਘ ਨੇ ਦੋਸ਼ ਲਗਾਉਂਦੇ ਹੋਏ ਦੱਸਿਆ ਕਿ ਇਸ ਹੱਤਿਆ ਦੇ ਪਿੱਛੇ ਸਾਜਿਸ਼ ਰਚੀ ਗਈ ਹੈ ਅਤੇ ਉਸਦੇ ਪੁੱਤਰ ਦਾ ਸਾਜਿਸ਼ ਰਚਦੇ ਹੋਏ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਤਰਨਤਾਰਨ ਦੇ ਮੁਖੀ ਇੰਸਪੈਕਟਰ ਸੁਖਬੀਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਪੁਲਸ ਵੱਲੋਂ ਮ੍ਰਿਤਕ ਦੇ ਪਿਤਾ ਭਗਵੰਤ ਸਿੰਘ ਦੇ ਬਿਆਨਾਂ ਹੇਠ ਅਰਸ਼ਦੀਪ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਝਾਮਕਾ ਖੁਰਦ ਖ਼ਿਲਾਫ਼ ਪਰਚਾ ਦਰਜ ਕਰਦੇ ਹੋਏ ਉਸ ਦੀ ਗ੍ਰਿਫ਼ਤਾਰੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਵੀਰਵਾਰ ਸਵੇਰੇ ਸਿਵਲ ਹਸਪਤਾਲ ਤਰਨਤਾਰਨ ਤੋਂ ਮ੍ਰਿਤਕ ਦਾ ਪੋਸਟਮਾਟਮ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ- ਚੋਰਾਂ ਦੇ ਹੌਂਸਲੇ ਬੁਲੰਦ, ਥਾਣੇ ਅੰਦਰ ਦਾਖ਼ਲ ਹੋ ਕੇ ਕਰ ਗਏ ਵੱਡਾ ਕਾਂਡ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News