ਪੰਜਾਬ ਵਿਚ ਘੱਟ ਗਿਣਤੀ ਲੋਕ ਅਸੁਰੱਖਿਅਤ ਨਹੀਂ-ਕੈਪਟਨ
Monday, Aug 14, 2017 - 01:37 PM (IST)
ਚੰਡੀਗੜ੍ਹ— ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਰਾਸ਼ਟਰਪਤੀ ਹਾਮਿਦ ਅੰਸਾਰੀ ਦੇ ਉਸ ਬਿਆਨ ਨੂੰ ਗਲਤ ਠਹਿਰਾਇਆ ਹੈ, ਜਿਸ ਵਿਚ ਉਨ੍ਹਾਂ ਕਿਹਾ ਕਿ ਦੇਸ਼ ਵਿਚ ਘੱਟ ਗਿਣਤੀ ਲੋਕ ਅਸੁਰੱਖਿਅਤ ਮਹਿਸੂਸ ਕਰਦੇ ਹਨ। ਕੈਪਟਨ ਨੇ ਕਿਹਾ ਕਿ ਪੰਜਾਬ ਵਿਚ ਤਾਂ ਅਜਿਹਾ ਕੁਝ ਨਹੀਂ ਹੈ। ਪੰਜਾਬ ਵਿਚ ਘੱਟ ਗਿਣਤੀ ਲੋਕ ਪੂਰੀ ਸੁਰੱਖਿਅਤ ਹਨ ਅਤੇ ਆਜ਼ਾਦੀ ਨਾਲ ਰਹਿ ਰਹੇ ਹਨ।
ਇੱਥੇ ਦੱਸ ਦੇਈਏ ਕਿ ਸਾਬਕਾ ਰਾਸ਼ਟਰਪਤੀ ਹਾਮਿਦ ਅੰਸਾਰੀ ਨੇ ਆਪਣੇ ਵਿਦਾਇਗੀ ਸਮਾਗਮ ਦੌਰਾਨ ਕਿਹਾ ਸੀ ਕਿ ਦੇਸ਼ ਅੰਦਰ ਘੱਟ ਗਿਣਤੀ ਲੋਕ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਇਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਵੀ ਅੰਸਾਰੀ ਦੇ ਇਸ ਬਿਆਨ ਦਾ ਸਮਰਥਨ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਮੁਸਲਮਾਨਾਂ ਦੇ ਨਾਲ-ਨਾਲ ਸਿੱਖ ਵੀ ਦੇਸ਼ ਅੰਦਰ ਅਸੁਰੱਖਿਅਤ ਮਹਿਸੂਸ ਕਰਦੇ ਹਨ।
