ਨਾਬਾਲਗਾਂ ਨੂੰ ਮੋਟਰਸਾਈਕਲ ਚਲਾਉਣ ਤੋਂ ਰੋਕਣਾ ਪਿਆ ਮਹਿੰਗਾ! ਦਰਜਨ ਨੌਜਵਾਨਾਂ ਨੇ ਹਥਿਆਰਾਂ ਨਾਲ ਕੀਤਾ ਹਮਲਾ
Monday, Jul 29, 2024 - 02:08 PM (IST)
ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੇ ਅਧੀਨ ਆਉਂਦੀ ਨਿਸ਼ਾਦ ਬਾਗ ਕਾਲੋਨੀ ਵਿਚ ਇਕ ਦੁਕਾਨਦਾਰ ਨੂੰ ਨਾਬਾਲਗ ਬੱਚਿਆਂ ਨੂੰ ਮੋਟਰਸਾਈਕਲ ਚਲਾਉਣ ਤੋਂ ਰੋਕਣਾ ਇੰਨਾ ਭਾਰੀ ਪੈ ਗਿਆ ਕਿ ਉਕਤ ਨੌਜਾਵਾਨਾਂ ਨੇ ਆਪਣੇ ਇਕ ਦਰਜਨ ਸਾਥੀਆਂ ਨੂੰ ਬੁਲਾ ਕੇ ਦੁਕਾਨਦਾਰ ਤੇ ਉਸ ਦੇ ਪਰਿਵਾਰ 'ਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਦੁਕਾਨਦਾਰ ਨੇ ਵਾਕਰ ਅਲੀ ਉਰਫ਼ ਖ਼ਾਨ ਸਾਹਿਬ ਨੇ ਦੱਸਿਆ ਕਿ ਅੱਜ ਦੁਪਹਿਰ ਨੂੰ ਨਿਸ਼ਾਦ ਬਾਗ ਕਲੋਨੀ ਦੀ ਗਲੀ ਵਿਚ 2 ਨਾਬਾਲਗ ਨੌਜਵਾਨ ਮੋਟਰਸਾਈਕਲ ਚਲਾ ਕੇ ਚੱਕਰ ਮਾਰ ਰਹੇ ਸਨ ਤਾਂ ਉਨ੍ਹਾਂ ਨੇ ਮੋਟਰਸਾਈਕਲ ਚਾਲਕਾਂ ਨੂੰ ਰੋਕ ਕੇ ਕਿਹਾ ਕਿ ਤੁਹਾਨੂੰ ਸੱਟ ਲੱਗ ਸਕਦੀ ਹੈ, ਇਸ ਲਈ ਇੱਥੇ ਮੋਟਰਸਾਈਕਲ ਨੂੰ ਗੋਲ-ਗੋਲ ਨਾ ਘੁਮਾਓ।
ਇਹ ਖ਼ਬਰ ਵੀ ਪੜ੍ਹੋ - ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਮੌਤ, ਇਕਲੌਤੇ ਭਰਾ ਨੂੰ ਗੁਆ ਕੇ ਧਾਹਾਂ ਮਾਰ ਰੋ ਰਹੀਆਂ 4 ਭੈਣਾਂ
ਇਸ ਮਗਰੋਂ ਦੋਵੇਂ ਬੱਚੇ ਉੱਥੋਂ ਚਲੇ ਗਏ ਅਤੇ ਅੱਧੇ ਘੰਟੇ ਬਾਅਦ ਤਕਰੀਬਨ 1 ਦਰਜਨ ਸਾਥੀਆਂ ਦੇ ਨਾਲ ਹਥਿਆਰ ਲੈ ਕੇ ਦੁਕਾਨਦਾਰ 'ਤੇ ਹਮਲਾ ਕਰ ਦਿੱਤਾ ਗਿਆ। ਉਕਤ ਨੌਜਵਾਨਾਂ ਨੇ ਹਥਿਆਰਾਂ ਨਾਲ ਦੁਕਾਨਦਾਰ ਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਕੁੱਟਮਾਰ ਕੀਤੀ ਗਈ, ਜਿਸ ਵਿਚ ਤਕਰੀਬਨ 2 ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਪੀੜਤ ਪਰਿਵਾਰ ਨੇ ਇਸ ਸਬੰਧੀ ਥਾਣਾ ਸਲੇਮ ਟਾਬਰੀ ਦੀ ਪੁਲਸ ਨੂੰ ਸ਼ਿਕਾਇਤ ਦਰਜ ਕਰਵਾੀ ਗਈ ਹੈ। ਇਸ ਮਗਰੋਂ ਪੀੜਤ ਨੇ ਥਾਣਾ ਸਲੇਮ ਟਾਬਰੀ ਦੇ ਬਾਹਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਨੌਜਵਾਨ ਹਰ ਰੋਜ਼ ਮੁਹੱਲੇ ਵਿਚ ਹਥਿਆਰਾਂ ਦੀ ਨੋਕ 'ਤੇ ਦੁਕਾਨਦਾਰਾਂ ਤੋਂ ਨਾਜਾਇਜ਼ ਵਸੂਲੀ ਵੀ ਕਰਦੇ ਹਨ, ਜਿਨ੍ਹਾਂ ਵਿਚੋਂ ਜ਼ਿਆਦਾਤਰ ਨੌਜਵਾਨ ਚਿੱਟੇ ਦਾ ਸੇਵਨ ਕਰਦੇ ਹਨ। ਇਸ ਤੋਂ ਮੁਹੱਲਾ ਨਿਵਾਸੀ ਕਾਫ਼ੀ ਪਰੇਸ਼ਾਨ ਹਨ।
ਇਹ ਖ਼ਬਰ ਵੀ ਪੜ੍ਹੋ - ਸਾਬਕਾ Mrs. Chandigarh ਨੂੰ ਪੁਲਸ ਨੇ ਪੁੱਤ ਦੇ ਨਾਲ ਕੀਤਾ ਗ੍ਰਿਫ਼ਤਾਰ, ਹੈਰਾਨ ਕਰੇਗਾ ਪੂਰਾ ਮਾਮਲਾ (ਵੀਡੀਓ)
ਇਸ ਮਾਮਲੇ ਸਬੰਧੀ ਜਦੋਂ ਜਾਂਚ ਅਧਿਕਾਰੀ ਗੁਰਵਿੰਦਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਦੋਹਾਂ ਧਿਰਾਂ ਦੀ ਲੜਾਈ ਹੋਈ ਹੈ। ਦੂਜੀ ਧਿਰ ਗਲੀ ਵਿਚ ਰਹਿੰਦੀ ਹੈ। ਇਸ ਵਿਚ 2 ਲੋਕ ਜ਼ਖ਼ਮੀ ਹੋਏ ਹਨ। ਫ਼ਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੋਵੇਂ ਧਿਰਾਂ ਮੰਗਲਵਾਰ ਦਾ ਸਮਾਂ ਲੈ ਕੇ ਗਈਆਂ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8