ਪੰਜਾਬ ਦੀ ਜਵਾਨੀ ਬਚਾਉਣ ਲਈ ਨਸ਼ੇ ਨੂੰ ਠੱਲ੍ਹ ਪਾਉਣੀ ਜ਼ਰੂਰੀ: ਜਥੇਦਾਰ ਗੜਗੱਜ
Tuesday, Aug 25, 2026 - 01:11 PM (IST)
ਬਰਨਾਲਾ (ਪੁਨੀਤ): ਮੀਰੀ ਪੀਰੀ ਖ਼ਾਲਸਾ ਮਾਰਚ ਅੱਜ ਬਰਨਾਲਾ ਦੇ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋਇਆ। ਇਸ ਸਮਾਗਮ ਵਿਚ ਸੰਗਤਾਂ ਵਿਚ ਬਹੁਤ ਹੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਸੰਗਤਾਂ ਦੂਰੋਂ-ਦੂਰੋਂ ਗੁਰੂ ਸਾਹਿਬਾਨਾਂ ਦੇ ਦਰਸ਼ਨ ਕਰਨ ਦੇ ਲਈ ਪਹੁੰਚੀਆਂ।
ਇਸ ਮੀਰੀ ਪੀਰੀ ਖਾਲਸਾ ਮਾਰਚ ਦੇ ਵਿਚ ਵਿਸ਼ੇਸ਼ ਤੌਰ 'ਤੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ, ਐੱਸ.ਜੀ.ਪੀ.ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਮੌਜੂਦ ਰਹੇ। ਇਹ ਮੀਰੀ ਪੀਰੀ ਖਾਲਸਾ ਮਾਰਚ ਵੱਖ-ਵੱਖ ਪੜਾਵਾਂ ਅਤੇ ਪਿੰਡਾਂ ਦੇ ਵਿੱਚੋਂ ਦੀ ਹੁੰਦਾ ਹੋਇਆ ਸ਼ਾਮ ਰਾਏਕੋਟ ਦੇ ਗੁਰਦੁਆਰਾ ਟਾਹਲੀਆਣਾ ਸਾਹਿਬ ਦੇ ਵਿਚ ਰੁਕੇਗਾ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਨਸ਼ੇ ਨੂੰ ਠੱਲ੍ਹ ਪਾਉਣੀ ਬਹੁਤ ਜ਼ਰੂਰੀ ਹੈ ਤਾਂ ਜੋ ਪੰਜਾਬ ਦੀ ਜਵਾਨੀ ਨਸ਼ੇ ਤੋਂ ਬਚ ਸਕੇ।
