ਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ-ਪੀਰੀ ਖਾਲਸਾ ਮਾਰਚ ਰਵਾਨਾ

Monday, Aug 31, 2026 - 06:21 PM (IST)

ਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ-ਪੀਰੀ ਖਾਲਸਾ ਮਾਰਚ ਰਵਾਨਾ

ਅੰਮ੍ਰਿਤਸਰ (ਸਰਬਜੀਤ)- ਛੋਟੇ ਸਾਹਿਬਜ਼ਾ‌ਦਿਆਂ ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ ਸਾਹਿਬ ਤੋਂ ਮੀਰੀ-ਪੀਰੀ ਖਾਲਸਾ ਮਾਰਚ ਪੰਥਕ ਰਵਾਇਤਾਂ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰਿਆਂ, ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਵਿਚ ਅਗਲੇ ਪੜਾਅ ਵੱਲ ਰਵਾਨਾ ਹੋਇਆ। ਮੀਰੀ-ਪੀਰੀ ਖਾਲਸਾ ਦੀ ਰਵਾਨਗੀ ਤੋਂ ਪਹਿਲਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਵੱਲੋਂ ਮੁੱਖਵਾਕ ਲੈਣ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਮਾਨਵਤਾ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਫੁੱਲਾਂ ਨਾਲ ਸਜੀ ਪਾਲਕੀ ਵਿਚ ਗੁਰੂ ਮਹਾਰਾਜ ਦੇ ਸਰੂਪ ਅਦਬ ਅਤੇ ਸਤਿਕਾਰ ਨਾਲ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸ਼ੁਸ਼ੋਭਿਤ ਕੀਤੇ ਅਤੇ ਝੌਰ ਸਾਹਿਬ ਦੀ ਸੇਵਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਭਾਈ।

ਮੀਰੀ-ਪੀਰੀ ਖਾਲਸਾ ਮਾਰਚ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਹਿਬਾਨਾਂ ਵਿਚ ਦਰਬਾਰਾ ਸਿੰਘ ਗੁਰੂ, ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ, ਸ਼ੋ੍ਰਮਣੀ ਕਮੇਟੀ ਮੈਂਬਰ ਸਾਹਿਬਾਨਾਂ ਵਿਚ ਜਥੇਦਾਰ ਅਵਤਾਰ ਸਿੰਘ ਰਿਆ, ਜਥੇਦਾਰ ਰਵਿੰਦਰ ਸਿੰਘ ਖਾਲਸਾ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ, ਐਡਵੋਕੇਟ ਅਮਨਦੀਪ ਸਿੰਘ ਧਾਰਨੀ ਸਮੇਤ ਇਲਾਕੇ ਦੀਆਂ ਪੰਥਕ ਸਖਸ਼ੀਅਤਾਂ ਆਦਿ ਨੇ ਵੀ ਸ਼ਮੂਲੀਅਤ ਕੀਤੀ।

ਇਹ ਵੀ ਪੜ੍ਹੋ: ਪੰਜਾਬ 'ਚ ਅਕਾਲੀ ਦਲ-ਭਾਜਪਾ ਦਾ ਗਠਜੋੜ ਫਾਈਨਲ! ਜਲਦ ਹੋ ਸਕਦੈ ਐਲਾਨ, ਇਹ ਹੋਵੇਗਾ ਨਵਾਂ ਫਾਰਮੂਲਾ

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਦੱਸਿਆ ਕਿ ਮੀਰੀ-ਪੀਰੀ ਖਾਲਸਾ ਮਾਰਚ ਸਮੇਂ ਦੀ ਵੱਧ ਲੋੜ ਸੀ ਤਾਂ ਕਿ ਸੰਗਤਾਂ ਤੱਕ ਗੁਰੂ ਸਾਹਿਬ ਦਾ ਫਲਸਫਾ ਅਤੇ ਸਿੱਖੀ ਸਿਧਾਂਤ ਨੂੰ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਅੱਜ ਸਾਡੀ ਅਜੌਕੀ ਪੀੜੀ ਖਾਲਸਾ ਪੰਥ ਦੇ ਵੱਡਮੁੱਲੇ ਸਿੱਧਾਂਤ ਤੋਂ ਸੱਖਣੀ ਹੋਈ ਜਾਪਦੀ ਹੈ ਇਸ ਕਰਕੇ ਨੌਜਵਾਨਾਂ ਨੂੰ ਬਾਣੀ ਅਤੇ ਬਾਣੇ ਦਾ ਧਾਰਨੀ ਬਣਨ ਲਈ ਪ੍ਰੇਰਿਆ ਜਾ ਰਿਹਾ। 

ਜਥੇਦਾਰ ਗੜਗੱਜ ਨੇ ਕਿਹਾ ਕਿ ਅੱਜ ਸਰਕਾਰਾਂ ਦੇ ਆਪਣੇ ਨਿੱਜੀ ਹਿੱਤ ਵਿਖਾਈ ਦੇ ਰਹੇ ਹਨ, ਜੋ ਨੌਜਵਾਨਾਂ ਨੂੰ ਨਸਿ਼ਆਂ ਵਾਲੇ ਪਾਸੇ ਧੱਕਣ ਤੇ ਜਵਾਨੀ ਦੀ ਨਸ਼ਲਕੁਸ਼ੀ ਕਰਨ ’ਤੇ ਤੁਲੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵਲੋਂ ਵਿਖਾਏ ਮਾਰਗ ’ਤੇ ਚੱਲਣ ਵਾਲੇ ਤੇ ਸਮਰਪਿਤ ਰਹਿਣ ਵਾਲੇ ਹੀ ਆਪਣੇ ਜੀਵਨ ਨੂੰ ਬਦਲ ਸਕਦੇ ਹਨ ਇਸ ਕਰਕੇ ਆਓ ਮੀਰੀ ਪੀਰੀ ਖਾਲਸਾ ਮਾਰਚ ਰਾਹੀਂ ਦਿੱਤੇ ਸੁਨੇਹੇ ਨੂੰ ਘਰ ਘਰ ਪਹੁੰਚ ਕੇ ਆਪਣੀ ਅਜੌਕੀ ਪੀੜੀ ਨੂੰ ਬਚਾਉਣ ਦਾ ਅਹਿਦ ਕਰੀਏ।

ਗੱਲਬਾਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਨੌਜਵਾਨ ਗੁਰੂ ਸਿੱਖੀ ਜੀਵਨ ਦੇ ਧਾਰਨੀ ਹੋਣ ਤਾਂ ਜੋ ਆਉਣ ਵਾਲੀਆਂ ਪੀੜੀਆਂ ਪ੍ਰਤੀ ਜਵਾਬਦੇਹ ਹੋ ਸਕੀਏ। ਉਨ੍ਹਾਂ ਕਿਹਾ ਕਿ ਸਰਕਾਰਾਂ ਦੇ ਗਲਤ ਮਨਸੂਬਿਆਂ ਕਾਰਨ ਨੌਜਵਾਨ ਦਿਸ਼ਾਹੀਣ ਹਨ, ਜਦਕਿ ਸਿਆਸੀ ਅਤੇ ਸੌੜੇ ਹਿੱਤਾਂ ਕਾਰਨ ਨੌਜਵਾਨਾਂ ਨੂੰ ਢਾਲ ਬਣਾ ਕੇ ਵਰਤਿਆ ਜਾ ਰਿਹਾ, ਸਮਾਜ ਅੰਦਰਲਾ ਵਰਤਾਰੇ ਨੂੰ ਵੇਖਣ ਤੋਂ ਪਤਾ ਲੱਗਦਾ ਹੈ ਕਿ ਨੌਜਵਾਨ ਕੁਰਾਏ ਪਏ ਨਹੀਂ ਪਾਏ ਗਏ ਹਨ ਇਸ ਕਰਕੇ ਅੱਜ ਨੌਜਵਾਨਾਂ ਨੂੰ ਖਾਲਸਾ ਪੰਥ ਦੀ ਸ਼ਾਨਾਮੱਤੀ ਵਿਰਾਸਤ ਨਾਲ ਜੁੜ ਕੇ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਮੋਹਾਲੀ ਦੇ PCA ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਵਧਾਈ ਸੁਰੱਖਿਆ

ਮੀਰੀ-ਪੀਰੀ ਖਾਲਸਾ ਮਾਰਚ ਦੌਰਾਨ ਸੰਗਤਾਂ ਨੇ ਗੁਰੂ ਸਾਹਿਬਾਨ ਨਾਲ ਸਬੰਧਤ ਸ਼ਸ਼ਤਰਾਂ ਦੇ ਦਰਸ਼ਨ ਵੀ ਕੀਤੇ। ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲੱਡ ਯੂਨੀਵਰਸਿਟੀ ਅਤੇ ਬਾਬਾ ਬੰਦਾ ਸਿੰਘ ਇੰਜੀਨੀਅਰਿੰਗ ਕਾਲਜ, ਮਾਤਾ ਗੁਜਰੀ ਕਾਲਜ ਸ੍ਰੀ ਫਤਿਹਗੜ੍ਹ ਸਾਹਿਬ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਵੱਡੇ ਪੱਧਰ ’ਤੇ ਸਿ਼ਰਕਤ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੱਤਰ ਗੁਰਿੰਦਰ ਸਿੰਘ ਮੱਥਰੇਵਾਲ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਹੈਡ ਗ੍ਰੰਥੀ ਗਿਆਨੀ ਗੁਰਜਿੰਦਰ ਸਿੰਘ, ਗੁਰਦੁਆਰਾ ਪ੍ਰਬੰਧਕ ਮੈਨੇਜਰ ਗੁਰਦੀਪ ਸਿੰਘ ਕੰਗ, ਵਾਈਸ ਚਾਂਸਲਰ ਡਾ. ਪ੍ਰਿਤਪਾਲ ਸਿੰਘ, ਪ੍ਰਿੰਸੀਪਲ ਲਖਵੀਰ ਸਿੰਘ, ਐਡੀਸ਼ਨਲ ਮੈਨੇਜਰ, ਬਲਵਿੰਦਰ ਸਿੰਘ ਭਮਾਰਸੀ, ਕੁਲਵਿੰਦਰ ਸਿੰਘ ਚੀਮਾ, ਮੀਤ ਮੈਨੇਜਰ ਪ੍ਰਿਤਪਾਲ ਸਿੰਘ, ਸਾਬਕਾ ਸਕੱਤਰ ਅਵਤਾਰ ਸਿੰਘ ਸੈਂਪਲਾ, ਭਾਰਤੀ ਘੱਟ ਗਿਣਤੀ ਦਲਿਤ ਫਰੰਟ ਦੇ ਪ੍ਰਧਾਨ ਜੋਗਿੰਦਰ ਸਿੰਘ ਪੰਛੀ, ਮਾਸਟਰ ਸਤਵੰਤ ਸਿੰਘ ਕਲੌੜ ਆਦਿ ਸ਼ਾਮਲ ਸਨ। ਅੰਤ ਵਿਚ ਇਸ ਮੌਕੇ ਗੁਰਦੁਆਰਾ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਪੁੱਜੀਆਂ ਸਖ਼ਸ਼ੀਅਤਾਂ ਨੂੰ ਸਿਰੋਪਾਓ ਆਦਿ ਕੇ ਸਨਮਾਨਤ ਅਤੇ ਮੀਰੀ-ਪੀਰੀ ਖਾਲਸਾ ਮਾਰਚ 'ਚ ਸ਼ਾਮਲ ਹੋਣ ਵਾਲਿਆਂ ਦਾ ਧੰਨਵਾਦ ਵੀ ਕੀਤਾ।

ਇਹ ਵੀ ਪੜ੍ਹੋ: ਗੋਲ਼ੀਆਂ ਦੀ ਠਾਹ-ਠਾਹ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ! ਜਨਮ ਦਿਨ ਮਨਾ ਰਹੇ ਨੌਜਵਾਨਾਂ 'ਤੇ ਫਾਇਰਿੰਗ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News