ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਖਾਲਸਾ ਮਾਰਚ ਤਰਨਤਾਰਨ ਤੋਂ ਗੋਇੰਦਵਾਲ ਸਾਹਿਬ ਲਈ ਰਵਾਨਾ
Sunday, Jul 26, 2026 - 11:53 AM (IST)
ਤਰਨਤਾਰਨ (ਰਮਨ): ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸਜਾਇਆ ਗਿਆ ਖਾਲਸਾ ਮਾਰਚ ਬੀਤੇ ਕੱਲ ਦੇਰ ਰਾਤ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਪੁੱਜਣ ਤੋਂ ਬਾਅਦ ਅੱਜ ਸ੍ਰੀ ਗੋਇੰਦਵਾਲ ਸਾਹਿਬ ਸਥਿਤ ਗੁਰਦੁਆਰਾ ਬਾਉਲੀ ਸਾਹਿਬ ਲਈ ਰਵਾਨਾ ਹੋਇਆ। ਮਾਰਚ ਦੀ ਰਵਾਨਗੀ ਤੋਂ ਪਹਿਲਾਂ ਅਰਦਾਸ ਕੀਤੀ ਗਈ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਐਸਜੀਪੀਸੀ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਸਮੇਤ ਵੱਡੀ ਗਿਣਤੀ 'ਚ ਸਿੱਖ ਆਗੂ ਅਤੇ ਸੰਗਤਾਂ ਮੌਜੂਦ ਰਹੀਆਂ।
ਇਹ ਵੀ ਪੜ੍ਹੋ- ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
ਖਾਲਸਾ ਮਾਰਚ ਦੇ ਰਵਾਨਾ ਹੋਣ 'ਤੇ ਸੰਗਤਾਂ ਨੇ ਫੁੱਲਾਂ ਨਾਲ ਸਵਾਗਤ ਕੀਤਾ। ਢੋਲ ਨਗਾਰਿਆਂ ਅਤੇ ਬੈਂਡ ਦੀ ਧੁਨ ਨਾਲ ਮਾਹੌਲ ਗੁਰਮਈ ਹੋ ਗਿਆ। ਪੰਜਾਬ ਪੁਲਿਸ ਦੀ ਟੁੱਕੜੀ ਵੱਲੋਂ ਗੁਰੂ ਸਾਹਿਬ ਨੂੰ ਸਲਾਮੀ ਵੀ ਦਿੱਤੀ ਗਈ। ਇਸ ਮੌਕੇ ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਬੀਬੀ ਕੰਚਨਪ੍ਰੀਤ ਕੌਰ ਰੰਧਾਵਾ ਨੇ ਆਪਣੇ ਸਾਥੀਆਂ ਸਮੇਤ ਹਾਜ਼ਰੀ ਭਰੀ।
ਇਹ ਵੀ ਪੜ੍ਹੋ- ਅੰਮ੍ਰਿਤਸਰ: ਸਿੱਖਿਆ ਵਿਭਾਗ ਦਾ ਵੱਡਾ ਧਮਾਕਾ, ਲੱਖਾਂ ਦੇ ਘਪਲੇ ’ਚ BPEO ਸਮੇਤ 4 ਖ਼ਿਲਾਫ਼ ਕਾਰਵਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
