ਗਲੀ ''ਚ ਖੜ੍ਹੀਆਂ ਗੱਡੀਆਂ ਦੇ ਭੰਨੇ ਸ਼ੀਸ਼ੇ! CCTV ''ਚ ਕੈਦ ਹੋਈ ਘਟਨਾ

Tuesday, Jul 14, 2026 - 02:57 PM (IST)

ਗਲੀ ''ਚ ਖੜ੍ਹੀਆਂ ਗੱਡੀਆਂ ਦੇ ਭੰਨੇ ਸ਼ੀਸ਼ੇ! CCTV ''ਚ ਕੈਦ ਹੋਈ ਘਟਨਾ

ਜਲੰਧਰ (ਸੋਨੂੰ)- ਜਲੰਧਰ ਸ਼ਹਿਰ ਦੇ ਨਿਊ ਰਤਨ ਨਗਰ ਇਲਾਕੇ 'ਚ ਦੇਰ ਰਾਤ ਦੋ ਬਦਮਾਸ਼ ਨੌਜਵਾਨਾਂ ਨੇ ਗਲੀ 'ਚ ਖੜ੍ਹੀਆਂ ਚਾਰ ਤੋਂ ਪੰਜ ਗੱਡੀਆਂ ਦੇ ਸ਼ੀਸ਼ੇ ਤੇਜ਼ਧਾਰ ਹਥਿਆਰਾਂ ਨਾਲ ਤੋੜ ਦਿੱਤੇ। ਸੀ. ਸੀ. ਟੀ. ਵੀ. ਕੈਮਰਿਆਂ 'ਚ ਦੋ ਵਿਅਕਤੀ ਸ਼ੀਸ਼ੇ ਤੋੜਦੇ ਹੋਏ ਕੈਦ ਹੋਏ। ਸਵੇਰੇ ਉੱਠਣ 'ਤੇ ਕਾਰ ਮਾਲਕਾਂ ਨੂੰ ਗੱਡੀਆਂ ਦੇ ਸ਼ੀਸ਼ੇ ਟੁੱਟਣ ਦਾ ਪਤਾ ਲੱਗਾ। ਉਨ੍ਹਾਂ ਨੇ ਬਸਤੀ ਬਾਬਾ ਖੇਲ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ।

ਇਹ ਵੀ ਪੜ੍ਹੋ: ਕਪੂਰਥਲਾ 'ਚ ਰੂਹ ਕੰਬਾਊ ਘਟਨਾ! ਮਾਂ ਨੇ 3 ਜਵਾਕਾਂ ਸਮੇਤ ਨਿਗਲਿਆ ਜ਼ਹਿਰ

PunjabKesari

ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਉਹ ਰਾਤ ਨੂੰ ਸੁੱਤੇ ਪਏ ਸਨ ਅਤੇ ਸਵੇਰੇ ਉੱਠਣ 'ਤੇ ਉਨ੍ਹਾਂ ਨੇ ਗੱਡੀਆਂ ਦੇ ਟੁੱਟੇ ਹੋਏ ਸ਼ੀਸ਼ੇ ਵੇਖੇ। ਉਨ੍ਹਾਂ ਨੇ ਗਲੀ ਵਿੱਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਅਤੇ ਦੋ ਨੌਜਵਾਨਾਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਗੱਡੀਆਂ ਦੇ ਸ਼ੀਸ਼ੇ ਤੋੜਦੇ ਵੇਖਿਆ ਗਿਆ। ਉਨ੍ਹਾਂ ਨੇ ਪੁਲਸ ਸਟੇਸ਼ਨ 'ਚ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News