ਮੰਡੀ ’ਚ ਸ਼ਰਾਰਤੀ ਤੱਤਾਂ ਨੇ ਕੂੜੇ ਦੇ ਢੇਰ ਨੂੰ ਲਾਈ ਅੱਗ, ਫਾਇਰ ਬ੍ਰਿਗੇਡ ਨੇ ਪਾਇਆ ਕਾਬੂ

Thursday, May 02, 2024 - 06:48 PM (IST)

ਮੰਡੀ ’ਚ ਸ਼ਰਾਰਤੀ ਤੱਤਾਂ ਨੇ ਕੂੜੇ ਦੇ ਢੇਰ ਨੂੰ ਲਾਈ ਅੱਗ, ਫਾਇਰ ਬ੍ਰਿਗੇਡ ਨੇ ਪਾਇਆ ਕਾਬੂ

ਲੁਧਿਆਣਾ (ਰਾਮ) : ਬਹਾਦਰਕੇ ਰੋਡ ਸਥਿਤ ਸਬਜ਼ੀ ਮੰਡੀ ’ਚ ਕੂੜੇ ਦੇ ਡੰਪ ਕੋਲ ਕੂੜੇ ਦੇ ਢੇਰ ਨੂੰ ਕੁਝ ਸ਼ਰਾਰਤੀ ਤੱਤਾਂ ਨੇ ਅੱਗ ਲਗਾ ਦਿੱਤੀ। ਇਸ ਦੀ ਜਾਣਕਾਰੀ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ ਤਾਂ ਮੁਲਾਜ਼ਮਾਂ ਨੇ ਆ ਕੇ ਮੌਕਾ ਸੰਭਾਲ ਕੇ ਕੁਝ ਹੀ ਮਿੰਟਾਂ ’ਚ ਅੱਗ ’ਤੇ ਕਾਬੂ ਪਾ ਲਿਆ। ਗੌਰ ਹੋਵੇ ਕਿ ਪਿਛਲੇ ਕੁਝ ਸਮੇਂ ਤੋਂ ਕੁਝ ਸ਼ਰਾਰਤੀ ਤੱਤ ਮੰਡੀ ਦਾ ਮਾਹੌਲ ਖ਼ਰਾਬ ਕਰਨ ਦਾ ਯਤਨ ਕਰ ਰਹੇ ਹਨ। ਇਸ ਤੋਂ ਪਹਿਲਾਂ ਵੀ ਮੰਡੀ ’ਚ ਓਵਰਚਾਰਜਿੰਗ ਸਬੰਧੀ ਧੱਕੇਸ਼ਾਹੀ ਦੀਆਂ ਅਫਵਾਹਾਂ ਫੈਲਾਈਆਂ ਗਈਆਂ ਸਨ। ਇਹ ਮਾਮਲਾ ਮਾਰਕੀਟ ਕਮੇਟੀ ਦੇ ਧਿਆਨ ’ਚ ਵੀ ਲਿਆਂਦਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖ਼ਰਚਾ ਨਿਗਰਾਨ ਨਿਯੁਕਤ 

PunjabKesari

ਕੁਝ ਲੋਕ ਮੰਡੀ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ : ਠੇਕੇਦਾਰ
ਇਸ ਸਬੰਧੀ ਸਫਾਈ ਠੇਕੇਦਾਰ ਅੱਬਾਸ ਰਾਜਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਕੁਝ ਲੋਕ ਮੰਡੀ ਦਾ ਮਾਹੌਲ ਖਰਾਬ ਕਰਨ ’ਚ ਲੱਗੇ ਹੋਏ ਹਨ। ਇਸੇ ਚੱਕਰ ’ਚ ਉਹ ਅਜਿਹੀਆਂ ਹਰਕਤਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੂੜੇ ਦੇ ਢੇਰ ਨੂੰ ਜਾਣਬੁੱਝ ਕੇ ਅੱਗ ਲਗਾਈ ਗਈ ਹੈ।

ਇਹ ਖ਼ਬਰ ਵੀ ਪੜ੍ਹੋ : ਚੋਣ ਕਮਿਸ਼ਨ ਸਖ਼ਤ, ਫੇਕ ਨਿਊਜ਼ ਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ’ਤੇ ਤਿੱਖੀ ਨਜ਼ਰ

ਜਲਦ ਮੌਕੇ ’ਤੇ ਜਾ ਕੇ ਕਰਾਂਗਾ ਚੈਕਿੰਗ : ਸੈਕਟਰੀ
ਇਸ ਮਾਮਲੇ ’ਚ ਜਦੋਂ ਮਾਰਕੀਟ ਕਮੇਟੀ ਦੇ ਸੈਕਟਰੀ ਵਿਨੋਦ ਸ਼ਰਮਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ’ਚ ਆਇਆ ਹੈ। ਉਹ ਜਲਦ ਹੀ ਮੌਕੇ ’ਤੇ ਜਾ ਕੇ ਚੈਕਿੰਗ ਕਰਨਗੇ। ਉਨ੍ਹਾਂ ਮੰਨਿਆ ਕਿ ਇਹ ਕੰਮ ਕਿਸੇ ਸ਼ਰਾਰਤੀ ਤੱਤ ਦਾ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ, ਜੋ ਵੀ ਦੋਸ਼ੀ ਪਾਇਆ ਗਿਆ, ਉਸ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News