ਸ਼ਰਾਰਤੀ ਅਨਸਰਾਂ ਨੇ ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ, ਪੈਟਰੋਲ ਬੰਬ ਸੁੱਟ ਕੇ ਦੁਕਾਨ ਨੂੰ ਅੱਗ ਲਾਉਣ ਦੀ ਕੀਤੀ ਕੋਸ਼ਿਸ਼
Sunday, Oct 26, 2025 - 06:48 AM (IST)
ਮੋਗਾ (ਵਿਪਨ) : ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਕਸਬੇ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਪਿੰਡ ਮਾੜੀ ਮੁਸਤਫ਼ਾ ਵਿੱਚ ਰਾਤ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਇੱਕ ਦੁਕਾਨ 'ਤੇ ਪੈਟਰੋਲ ਬੰਬ ਸੁੱਟਣ ਦੀ ਖ਼ਬਰ ਮਿਲੀ ਹੈ। ਖੁਸ਼ਕਿਸਮਤੀ ਨਾਲ ਇਸ ਵਾਰਦਾਤ 'ਚ ਕਿਸੇ ਕਿਸਮ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਬਾਘਾਪੁਰਾਣਾ ਦੇ ਡੀਐੱਸਪੀ ਦਲਬੀਰ ਸਿੰਘ ਹੋਰਨਾਂ ਪੁਲਸ ਮੁਲਾਜ਼ਮਾਂ ਨਾਲ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਅਟਵਾਲ ਹਾਊਸ MD ਫ਼ਾਇਰਿੰਗ: ਗੈਂਗਸਟਰ ਨੂੰ ਭਜਾਉਣ ’ਚ ਮਦਦ ਕਰਨ ਵਾਲਾ ਸਾਥੀ ਗ੍ਰਿਫ਼ਤਾਰ
ਜਾਣਕਾਰੀ ਦਿੰਦਿਆਂ ਡੀਐੱਸਪੀ ਬਲਬੀਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ 112 'ਤੇ ਇੱਕ ਕਾਲ ਆਈ ਸੀ ਕਿ 2 ਅਣਪਛਾਤੇ ਵਿਅਕਤੀਆਂ ਨੇ ਇੱਕ ਬੀਅਰ ਦੀ ਬੋਤਲ ਵਿੱਚ ਪੈਟਰੋਲ ਪਾ ਕੇ ਅਤੇ ਉਸ 'ਤੇ ਕੱਪੜਾ ਬੰਨ੍ਹ ਕੇ ਇਸ ਨੂੰ ਮਾੜੀ ਮੁਸਤਫ਼ਾ ਪਿੰਡ ਵਿੱਚ ਸਥਿਤ ਬਾਂਸਲ ਸਾਈਕਲ ਸਟੋਰ ਅਤੇ ਸੈਂਟਰੀ ਦੀ ਦੁਕਾਨ 'ਤੇ ਸੁੱਟ ਦਿੱਤਾ ਹੈ ਅਤੇ ਦੁਕਾਨ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅਸੀਂ ਮੌਕੇ 'ਤੇ ਪਹੁੰਚ ਗਏ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਪੈਟਰੋਲ ਬੰਬ ਸੁੱਟਣ ਵਾਲੇ ਸ਼ਰਾਰਤੀ ਅਨਸਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
