ਪੰਜਾਬ ''ਚ ਘਰ ਅੰਦਰ ਵੜ ਕੇ NRI ਨੂੰ ਗੋਲੀਆਂ ਨਾਲ ਭੁੰਨਿਆ
Saturday, Aug 24, 2024 - 06:38 PM (IST)

ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ ਤੋਂ ਵੱਡੀ ਵਾਰਦਾਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਅੰਮ੍ਰਿਤਸਰ ਦੇ ਪਿੰਡ ਦਰਬੁਰਜੀ 'ਚ ਦਿਨ-ਦਿਹਾੜੇ ਤੜਕਸਾਰ ਦੋ ਬਦਮਾਸ਼ਾਂ ਵੱਲੋਂ ਘਰ ਅੰਦਰ ਵੜ ਕੇ ਗੋਲੀਆਂ ਚਲਾਈਆਂ ਗਈਆਂ ਹਨ। ਜਿਸ ਦੀ ਵੀਡੀਓ ਘਰ 'ਚ ਲੱਗੇ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ ਹੈ। ਹਾਲਾਂਕਿ ਅਜੇ ਪਿਛਲੇ ਦਿਨ ਹੀ ਅੰਮ੍ਰਿਤਸਰ 'ਚ ਇੱਕ ਘਰ 'ਚ ਦਾਖਲ ਹੋ ਕੇ ਕੁਝ ਹਮਲਾਵਰਾਂ ਵੱਲੋਂ ਇੱਕ ਔਰਤ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ ਅਤੇ ਉਸ ਮਾਮਲੇ 'ਚ ਅਜੇ 24 ਘੰਟੇ ਵੀ ਨਹੀਂ ਬੀਤੇ ਕਿ ਅੰਮ੍ਰਿਤਸਰ ਦੇ ਦਬੁਰਜੀ ਵਿਖੇ ਇਕ ਐੱਨ. ਆਰ. ਆਈ. ਨੌਜਵਾਨ ਨੂੰ ਘਰ 'ਚ ਦਾਖਲ ਹੋ ਕੇ ਦੋ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਦਿੱਤੀਆਂ ਗਈਆਂ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਔਰਤ ਦਾ ਬੇਰਹਿਮੀ ਨਾਲ ਕਤਲ
ਜਾਣਕਾਰੀ ਅਨੁਸਾਰ ਅੰਮ੍ਰਿਤਸਰ-ਜਲੰਧਰ ਜੀ ਟੀ. ਰੋਡ ’ਤੇ ਕਸਬਾ ਦੋਬੁਰਜੀ ਵਿਖੇ ਅਮਰੀਕਾ ਦੇ ਪੱਕੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨ ਦਿੱਤਾ ਗਿਆ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਦੋ ਬਦਮਾਸ਼ ਘਰ ਅੰਦਰ ਦਾਖ਼ਲ ਹੁੰਦੇ ਹਨ ਅਤੇ ਵਿਅਕਤੀ ਦੇ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੰਦੇ ਹਨ। ਇਸ ਦੌਰਾਨ ਇਹ ਘਟਨਾ ਵਾਪਰੀ ਉਸ ਸਮੇਂ ਘਰ 'ਚ ਪੂਰਾ ਪਰਿਵਾਰ ਵੀ ਸੀ ਅਤੇ ਪਰਿਵਾਰ ਵੱਲੋਂ ਛੁਡਾਉਣ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਐਕਸ਼ਨ 'ਚ ਪੰਜਾਬ ਪੁਲਸ, ਕਰ 'ਤਾ ਐਨਕਾਊਂਟਰ
ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ 7.30 ਵਜੇ ਦੇ ਕਰੀਬ ਅਮਰੀਕਾ ਸਿਟੀਜ਼ਨ ਨੌਜਵਾਨ ਰਿੰਕੂ ਪੁੱਤਰ ਸ਼ਰਮ ਸਿੰਘ ਦੇ ਘਰ ਦੋਬੁਰਜੀ ਵਿਚ ਦੋ ਵਿਅਕਤੀ ਆਏ, ਜਿਨ੍ਹਾਂ ਨੇ ਸੁਖਚੈਨ ਨੂੰ ਤਿੰਨ ਗੋਲੀਆਂ ਮਾਰੀਆਂ 'ਤੇ ਫਰਾਰ ਹੋ ਗਏ। ਨੌਜਵਾਨ ਨੂੰ ਗੰਭੀਰ ਹਾਲਤ ਵਿਚ ਅੰਮ੍ਰਿਤਸਰ ਦੇ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਇਸ ਸਬੰਧੀ ਪੁਲਸ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋ ਹਮਲਾਵਾਰ ਵਿਅਕਤੀ ਕਾਰ ਦੀ ਆਰ. ਸੀ. ਦਾ ਪੁੱਛਣ ਦੇ ਬਹਾਨੇ ਘਰ 'ਚ ਦਾਖਲ ਹੋਏ ਤੇ ਜਿਸ ਤੋਂ ਬਾਅਦ ਉਹਨਾਂ ਨੇ ਨੌਜਵਾਨ ਸੁਖਚੈਨ ਸਿੰਘ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਇਹ ਵੀ ਪੜ੍ਹੋ- ਸਪਾ ਸੈਂਟਰ ’ਚ ਜਿਸਮ ਫਿਰੋਸ਼ੀ ਦਾ ਧੰਦਾ ਬੇਪਰਦ
ਇਸ ਦੌਰਾਨ ਜ਼ਖ਼ਮੀ ਨੌਜਵਾਨ ਦੇ ਪਰਿਵਾਰਿਕ ਮੈਂਬਰ ਹਮਲਾਵਾਰਾਂ ਦੇ ਅੱਗੇ ਹੱਥ ਜੋੜਦੇ ਰਹੇ ਪਰ ਹਮਲਾਵਰਾਂ ਨੇ ਇੱਕ ਵੀ ਨਾ ਸੁਣੀ ਅਤੇ ਸੁਖਚੈਨ ਸਿੰਘ ਨੌਜਵਾਨ ਦੇ ਸਿਰ 'ਚ ਅਤੇ ਗਲੇ ਤੇ ਗੋਲੀ ਮਾਰੀ ਜਿਸ ਤੋਂ ਬਾਅਦ ਉਹਨਾਂ ਦੀ ਪਿਸਤੋਲ ਦਾ ਫਾਇਰ ਅੜ ਗਿਆ ਤੇ ਨੌਜਵਾਨ ਉਥੋਂ ਫਰਾਰ ਹੋ ਗਏ। ਫਿਲਹਾਲ ਪੁਲਸ ਵੱਲੋਂ ਇਹ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਜ਼ਖ਼ਮੀ ਨੌਜਵਾਨ ਹਸਪਤਾਲ ਦਾਖ਼ਲ ਹੈ ਤੇ ਉਸ ਦੇ ਪਰਿਵਾਰਿਕ ਮੈਂਬਰ ਵੀ ਹਸਪਤਾਲ ਹੈ। ਫਿਲਹਾਲ ਜ਼ਖ਼ਮੀ ਨੌਜਵਾਨ ਦੇ ਬਿਆਨ ਕਲਮਬੰਦ ਕਰਨ ਤੋਂ ਬਾਅਦ ਅੱਗੇ ਬਰੀਕੀ ਨਾਲ ਜਾਂਚ ਕੀਤੀ ਜਾਵੇਗੀ ਤੇ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8