ਅੰਮ੍ਰਿਤਸਰ 'ਚ 5 ਸਾਲ ਦੇ ਬੱਚੇ ਨਾਲ ਜੋ ਹੋਇਆ ਸੁਣ ਕੰਬ ਜਾਵੇਗੀ ਰੂਹ, ਪੈਸੇ ਦੇ ਕੇ ਮਾਮਲਾ ਦਬਾਉਣ ਦੀ ਕੋਸ਼ਿਸ਼

Thursday, Dec 22, 2022 - 04:24 PM (IST)

ਅੰਮ੍ਰਿਤਸਰ 'ਚ 5 ਸਾਲ ਦੇ ਬੱਚੇ ਨਾਲ ਜੋ ਹੋਇਆ ਸੁਣ ਕੰਬ ਜਾਵੇਗੀ ਰੂਹ, ਪੈਸੇ ਦੇ ਕੇ ਮਾਮਲਾ ਦਬਾਉਣ ਦੀ ਕੋਸ਼ਿਸ਼

ਅੰਮ੍ਰਿਤਸਰ (ਬਿਊਰੋ)- ਅੰਮ੍ਰਿਤਸਰ 'ਚ ਇਨਸਾਨੀਅਤ ਉਸ ਸਮੇਂ ਸ਼ਰਮਸਾਰ ਹੋ ਗਈ, ਜਦੋਂ 19 ਸਾਲਾਂ ਮੁੰਡੇ ਵੱਲੋਂ ਇਕ 5 ਸਾਲ ਦੇ ਬੱਚੇ ਨਾਲ ਕੁਕਰਮ ਕੀਤਾ ਗਿਆ ਹੈ। ਇਹ ਮਾਮਲਾ ਵੇਰਕਾ ਅਧੀਨ ਆਉਂਦੇ ਇਲਾਕੇ ਦਾ ਹੈ, ਜਿੱਥੇ ਇਕ 19 ਸਾਲਾ ਮੁੰਡੇ ਵੱਲੋਂ ਛੋਟੇ ਬੱਚੇ ਨੂੰ ਵਰਗਲਾ ਕੇ ਆਪਣੇ ਘਰ ਲਿਜਾ ਕੇ ਉਸ ਨਾਲ ਕੁਕਰਮ ਕੀਤਾ ਗਿਆ। ਪੀੜਤ ਪਰਿਵਾਰ ਨੂੰ ਪਤਾ ਲੱਗਣ ਤੋਂ ਬਾਅਦ ਉਨ੍ਹਾਂ ਵੱਲੋਂ ਇਸ ਦਰਖ਼ਾਸਤ ਦਿੱਤੀ ਗਈ ਹੈ ਅਤੇ ਪੀੜਤ ਬੱਚੇ ਨੂੰ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਤੇ ਪੁਲਸ ਵੱਲੋਂ ਆਰੋਪੀ ਮੁੰਡੇ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਪੀੜਤ ਬੱਚੇ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਪਿਛਲੇ ਦਿਨੀਂ ਉਸ ਦੇ ਬੱਚੇ ਨੂੰ ਘਰ ਦੇ ਨਜ਼ਦੀਕ  ਰਹਿਣ ਵਾਲੇ ਇਕ ਮੁੰਡੇ ਵੱਲੋਂ ਕੁਕਰਮ ਕੀਤਾ ਗਿਆ ਤੇ ਉਕਤ ਮੁੰਡੇ ਦੇ ਪਰਿਵਾਰ ਵੱਲੋਂ ਪੀੜਤ ਪਰਿਵਾਰ ਨੂੰ ਪੈਸੇ ਦੇਣ ਦਾ ਦਬਾਅ ਵੀ ਪਾਇਆ ਜਾ ਰਿਹਾ ਹੈ । ਉੱਥੇ ਹੀ ਪੀੜਤ ਪਰਿਵਾਰ ਵੱਲੋਂ ਪੁਲੀਸ ਪਾਸੋਂ ਇਨਸਾਫ਼ ਦੀ ਗੁਹਾਰ ਲਗਾਈ ਜਾ ਰਹੀ ਹੈ। 

ਇਹ ਵੀ ਪੜ੍ਹੋ- ਹਵਾਈ ਯਾਤਰੀ ਜ਼ਰੂਰ ਪੜ੍ਹਨ ਇਹ ਖ਼ਬਰ, ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਲਿਆ ਵੱਡਾ ਫ਼ੈਸਲਾ

ਦੂਜੇ ਪਾਸੇ ਪੁਲਸ ਅਧਿਕਾਰੀਆਂ ਨੇ ਇਸ ਮਾਮਲੇ 'ਚ ਕਿਹਾ ਕਿ ਉਨ੍ਹਾਂ ਨੂੰ ਦਰਖ਼ਾਸਤ ਆਈ ਸੀ ਕਿ ਇਸ ਵਿਚ ਇਕ 19 ਸਾਲਾ ਮੁੰਡੇ ਵੱਲੋਂ ਛੇ ਸਾਲ ਦੇ ਬੱਚੇ ਦੇ ਨਾਲ ਕੁਕਰਮ ਕਰਨ ਦੀ ਘਟਨਾ ਸਾਹਮਣੇ ਆਈ ਹੈ। ਪੁਲਸ ਵੱਲੋਂ ਕਾਰਵਾਈ ਕਰਦੇ ਹੋਏ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਉਸ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ ਅਤੇ ਉਸ ਤੋਂ ਬਾਅਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਅਜਨਾਲਾ ਤੋਂ ਹੈਰਾਨੀਜਨਕ ਮਾਮਲਾ : ਤਿੰਨ ਦਿਨ ਬਾਅਦ ਕਬਰ ’ਚੋਂ ਕੱਢਣੀ ਪਈ ਔਰਤ ਦੀ ਲਾਸ਼, ਜਾਣੋ ਵਜ੍ਹਾ

ਜ਼ਿਕਰਯੋਗ ਹੈ ਕਿ ਪੰਜਾਬ 'ਚ ਆਏ ਦਿਨ ਹੀ ਬੱਚਿਆਂ ਦੇ ਕਤਲ ਜਾਂ ਕਿਡਨੈਪ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ। ਲੋਕਾਂ 'ਚ ਹੈਵਾਨਿਅਤ ਇਸ ਕਦਰ ਗੀਰ ਚੁੱਕੀ ਹੈ ਕਿ ਹੁਣ ਛੋਟੇ ਬੱਚਿਆਂ ਦੀ ਇੱਜਤ ਵੀ ਸੁਰੱਖਿਅਤ ਨਹੀਂ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਤੇ ਕੀ ਕਾਰਵਾਈ ਕਰਦੀ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News